ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ ਲੱਗਾ ਹੈ। ਵਿਦੇਸ਼ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੂਰੀ ਕੈਬਨਿਟ ਸਣੇ ਕੱਲ੍ਹ ਯਾਨੀ 18 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾ ਰਹੇ ਹਨ ਜਦੋਂ ਕਿ ਨਵਜੋਤ ਸਿੰਘ ਸਿੱਧੂ ਸਰਕਾਰ ਜਥੇ ਨਾਲ ਨਹੀਂ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਇਹ ਜਾਣਕਾਰੀ ਸਿੱਧੂ ਦੇ ਮੀਡੀਆ ਸਲਾਹਕਾਰ ਸੁਰਿੰਦਰ ਡੱਲਾ ਵੱਲੋਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਿੱਧੂ ਵੱਲੋਂ ਕਰਤਾਰਪੁਰ ਸਾਹਿਬ ਜਾਣ ਦੀ ਪੂਰੀ ਤਿਆਰੀ ਕਰ ਲਈ ਗਈ ਸੀ ਤੇ ਅਜਿਹੇ ਵਿਚ ਵਿਦੇਸ਼ ਮੰਤਰਾਲੇ ਵੱਲੋਂ ਮਨਜ਼ੂਰੀ ਨਾ ਮਿਲਣ ਕਾਰਨ ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਕਾਫੀ ਨਿਰਾਸ਼ਾ ਹਨ। ਡੱਲਾ ਨੇ ਵਿਦੇਸ਼ ਮੰਤਰਾਲੇ ਦੇ ਇਸ ਫੈਸਲੇ ‘ਤੇ ਹੈਰਾਨੀ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਰੀ ਕੈਬਨਿਟ ਸਣੇ ਸਿੱਧੂ ਨੇ ਵੀ ਇਕੱਠਿਆ ਆਨਲਾਈਨ ਅਪਲਾਈ ਕੀਤਾ ਸੀ ਤੇ ਅਜਿਹੇ ਵਿਚ ਸਿਰਫ ਸਿੱਧੂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਾ ਮਿਲਣਾ ਸਭ ਲਈ ਸਵਾਲ ਖੜ੍ਹਾ ਕਰ ਰਿਹਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਕਿਹੜੇ ਕਾਰਨਾਂ ਕਰਕੇ ਸਿੱਧੂ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ।