ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਬੈਠਕ ਕੀਤੀ ਗਈ ਜਿਸ ਵਿਚ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ ਤੇ ਕੀ ਨਵੀਆਂ ਨੀਤੀਆਂ ਨੂੰ ਮਨਜ਼ੂਰੀ ਦਿੱਤੀ ਗਈ।
ਇਸ ਦੌਰਾਨ CM ਮਾਨ ਵੱਲੋਂ ਟਵੀਟ ਵੀ ਕੀਤਾ ਗਿਆ। ਟਵੀਟ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਪੰਜਾਬ ਕੈਬਨਿਟ ਦੀ ਬੈਠਕ ਵਿਚ ਕਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ। ਇਹ ਨੀਤੀ ਕਾਰੋਬਾਰੀਆਂ ਨਾਲ ਵਿਚਾਰ-ਚਰਚਾ ਕਰਕੇ ਬਣਾਈ ਗਈ ਹੈ ਤੇ ਉਸ ਦੇ ਸੁਝਾਵਾਂ ਨੂੰ ਵੀ ਇਸ ਵਿਚ ਸ਼ਾਮਲ ਕੀਤਾ ਗਿਆ ਹੈ। ਕੈਬਨਿਟ ਨੇ ਹੋਰ ਫੈਸਲਿਆਂ ਤੋਂ ਇਲਾਵਾ ਪੰਜਾਬ ਇਲੈਕਟ੍ਰਿਕ ਵ੍ਹੀਕਲ ਪਾਲਿਸੀ ਨੂੰ ਵੀ ਮਨਜ਼ੂਰੀ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -: