Night Curfew in : ਚੰਡੀਗੜ੍ਹ : ਹੁਣੇ-ਹੁਣੇ ਇੱਕ ਵੱਡੀ ਖਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ ਜਿਥੇ ਇੱਕ ਵਾਰ ਫਿਰ ਤੋਂ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ। ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਇਹ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਵੱਲੋਂਲਿਆ ਗਿਆ ਹੈ। ਚੰਡੀਗੜ੍ਹ ਵਿਚ ਰੋਜ਼ਾਨਾ ਬਹੁਤ ਵੱਡੀ ਗਿਣਤੀ ਵਿਚ ਕੋਰੋਨਾ ਦੇ ਪਾਜੀਟਿਵ ਕੇਸ ਸਾਹਮਣੇ ਆ ਰਹੇ ਹਨ ਜਿਸ ਕਾਰਨ ਪ੍ਰਸ਼ਾਸਨ ਨੂੰ ਸਖਤ ਕਦਮ ਚੁੱਕਣੇ ਪੈ ਰਹੇ ਹਨ ਤਾਂ ਜੋ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।

ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਇਸ ਤੋਂ ਇਲਾਵਾ ਚੰਡੀਗੜ੍ਹ ਪ੍ਰਸ਼ਾਸਨ ਨੇ ਵੀਕੈਂਡ ‘ਤੇ ਵੀ ਕਰਫਿਊ ਲਗਾਉਣ ਦਾ ਫੈਸਲਾ ਲਿਆ ਹੈ। ਸਾਰੀਆਂ ਸਿੱਖਿਅਕ ਸੰਸਥਾਵਾਂ ਨੂੰ 15 ਮਈ ਤੱਕ ਬੰਦ ਕਰਨ ਦਾ ਫੈਸਲਾ ਵੀ ਪ੍ਰਸ਼ਾਸਨ ਵੱਲੋਂ ਲਿਆ ਗਿਆ ਹੈ। ਇਸ ਦੇ ਨਾਲ ਹੀ ਮਾਲ ਤੇ ਦੁਕਾਨਾਂ ਨੂੰ ਸ਼ਾਮ 5 ਵਜੇ ਤੱਕ ਬੰਦ ਕਰਵਾ ਦਿੱਤੇ ਜਾਣਗੇ ਤਾਂ ਜੋ ਲੋਕ 6 ਵਜੇ ਤੱਕ ਆਪਣੇ ਘਰਾਂ ਨੂੰ ਵਾਪਸ ਪਰਤ ਸਕਣ।






















