Night Curfew was : ਕੋਰੋਨਾ ਦੀਆਂ ਜੜ੍ਹਾਂ ਦਿਨੋਂ-ਦਿਨ ਮਜ਼ਬੂਤ ਹੁੰਦੀਆਂ ਜਾ ਰਹੀਆਂ ਹਨ। ਪੂਰੇ ਦੇਸ਼ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਹਰਿਆਣੇ ‘ਚ ਵੀ ਅੱਜ ਰਾਤ ਤੋਂ ਨਾਈਟ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ ਹੈ। ਅਗਲੇ ਹੁਕਮਾਂ ਤੱਕ ਇਹ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਹਰਿਆਣਾ ਸਰਕਾਰ ਵੱਲੋਂ ਇਹ ਫੈਸਲਾ ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਲਿਆ ਗਿਆ ਹੈ ਤਾਂ ਜੋ ਕੋਰੋਨਾ ਦੀ ਵਧਦੀ ਲਾਗ ਨੂੰ ਸਮੇਂ ਰਹਿੰਦਿਆਂ ਹੀ ਕੰਟਰੋਲ ਕੀਤਾ ਜਾ ਸਕੇ।






















