ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 1 ਜੁਲਾਈ ਤੋਂ 300 ਯੂਨਿਟ ਫ੍ਰੀ ਬਿਜਲੀ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਤੁਰੰਤ ਬਾਅਦ ਵਿਰੋਧੀਆਂ ਨੇ ਸਵਾਲ ਕਰਨੇ ਸ਼ੁਰੂ ਕਰ ਦਿੱਤੇ ਹਨ। ਐਲਾਨ ਦੇ ਤੁਰੰਤ ਬਾਅਦ ਆਮ ਆਦਮੀ ਪਾਰਟੀ ਤੋਂ ਕਾਂਗਰਸ ਵਿਚ ਸ਼ਾਮਲ ਹੋਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ CM ਮਾਨ ਤੋਂ ਸਵਾਲ ਪੁੱਛਿਆ ਹੈ।
ਖਹਿਰਾ ਨੇ ਆਪਣੇ ਸਵਾਲ ਆਪਣੇ ਟਵਿਟਰ ਅਕਾਊਂਟ ‘ਤੇ ਪੋਸਟ ਕੀਤੇ ਹਨ। ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦੇ 300 ਯੂਨਿਟ ਫ੍ਰੀ ਬਿਜਲੀ ਦਿੱਤੇ ਜਾਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ ਪਰ ਮੈਂ ਸੂਬੇ ਦੇ ਮੁਖੀ ਤੋਂ ਇਹ ਪੁੱਛਣਾ ਚਾਹੁੰਦਾ ਹਾਂ ਕਿ 300 ਯੂਨਿਟ ਮੁਫਤ ਬਿਜਲੀ ਪਹਿਲੀ ਅਪ੍ਰੈਲ ਤੋਂ ਹੀ ਲਾਗੂ ਕਿਉਂ ਨਹੀਂ ਕੀਤੀ?… ਜੁਲਾਈ ਤੋਂ ਇਸ ਦੀ ਸ਼ੁਰੂਆਤ ਕਿਉਂ?………. ਕੀ ਖਜ਼ਾਨਾ ਖਾਲੀ ਹੈ, ਪੈਸੇ ਦੇ ਪ੍ਰਬੰਧ ਦਾ ਕੋਈ ਈਸ਼ੂ ਹੈ?…. ਉਨ੍ਹਾਂ ਐਲਾਨ ‘ਤੇ ਸਵਾਲ ਖੜ੍ਹਾ ਕੀਤਾ ਕਿ 300 ਯੂਨਿਟ ਤਾਂ ਸਰਕਾਰ ਨੇ ਮੁਫਤ ਕਰ ਦਿੱਤੇ ਹਨ ਪਰ ਜੇਕਰ 301 ਯੂਨਿਟ ਖਰਚ ਹੋ ਜਾਂਦੇ ਹਨ ਤਾਂ ਕੀ ਬਿੱਲ ਪੂਰਾ ਆਏਗਾ ਜਾਂ ਫਿਰ 300 ਯੂਨਿਟ ਘਟਾਉਣ ਦੇ ਬਾਅਦ ਬਿੱਲ ਆਏਗਾ। ਉਨ੍ਹਾਂ ਕਿਹਾ ਕਿ CM ਮਾਨ ਸਪੱਸ਼ਟ ਕਰਨ ਕਿ 301 ਯੂਨਿਟ ਖਰਚ ਹੋਣ ‘ਤੇ ਕੀ ਬਿੱਲ ਪੂਰਾ ਆਏਗਾ।
ਖਹਿਰਾ ਨੇ ਸੂਬੇ ਵਿਚ ਫ੍ਰੀ ਬਿਜਲੀ ‘ਤੇ ਚੱਲ ਰਹੇ ਖੇਤਾਂ ਦੇ ਟਿਊਬਵੈੱਲਾਂ ਨੂੰ ਲੈ ਕੇ ਸਵਾਲ ਕੀਤੇ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਮਾਨ ਤੋਂ ਪੁੱਛਿਆ ਹੈ ਕਿ ਆਖਿਰ ਵਿਚ ਉਹ ਇਹ ਵੀ ਦੱਸ ਦੇਣ ਕਿ ਸੂਬੇ ਵਿਚ ਟਿਊਬਵੈਲਾਂ ‘ਤੇ ਸਬਸਿਡੀ ਜਾਰੀ ਰਹੇਗੀ ਜਾਂ ਫਿਰ ਇਸ ਨੂੰ ਖਤਮ ਕਰਨਦੀ ਕੋਈ ਯੋਜਨਾ ਬਣਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ। 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮਿਲੇਗੀ। ‘ਆਪ’ ਸਰਕਾਰ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਸੀਐਮ ਮਾਨ ਨੇ ਇਸ ਦਾ ਐਲਾਨ ਕੀਤਾ।