Parkash Singh Badal : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਸੀ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿਥੇ ਹੁਣ ਉਨ੍ਹਾਂ ਦੀ ਤਬੀਅਤ ਬਿਲਕੁਲ ਸਹੀ ਹੈ। ਅੱਜ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਰਾਹੀਂ ਆਪਣੇ ਪੁੱਤਰ ਸ. ਪ੍ਰਕਾਸ਼ ਸਿੰਘ ਬਾਦਲ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ।
ਬੀਤੀ 17 ਮਾਰਚ ਨੂੰ ਸੁਖਬੀਰ ਬਾਦਲ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਸੀ ਤੇ ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਖੁਦ ਦਿੱਤੀ ਸੀ ਤੇ ਨਾਲ ਹੀ ਉਨ੍ਹਾਂ ਨੇ ਸੰਪਰਕ ‘ਚ ਆਉਣ ਵਾਲੇ ਸਾਰੇ ਵਿਅਕਤੀਆਂ ਨੂੰ ਟੈਸਟ ਕਰਵਾਉਣ ਦੀ ਵੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਦਾ ਇਲਾਜ ਦਿੱਲੀ ਦੇ ਮੇਦਾਂਤਾ ਹਸਪਤਾਲ ਵਿਖੇ ਚੱਲ ਰਿਹਾ ਹੈ। ਇਸ ਤੋਂ ਬਾਅਦ ਬਾਦਲ ਪਰਿਵਾਰ ਦੀ ਰਿਹਾਇਸ਼ ‘ਤੇ ਨਿੱਜੀ ਰਸੋਈਏ ਅਤੇ ਉਨ੍ਹਾਂ ਦੀ ਮਾਂ ਦੀ ਰਿਪੋਰਟ ਵੀ ਕੋਰੋਨਾ ਪਾਜੀਟਿਵ ਪਾਈ ਗਈ ਸੀ।
ਸ. ਪ੍ਰਕਾਸ਼ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਹਾਲਾਤਾਂ ਦੀ ਨਜ਼ਾਕਤ ਨੂੰ ਸਮਝਦਿਆਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ ਬੀਤੇ ਦਿਨੀਂ ਚਾਰਟਰਡ ਪਲੇਨ ਰਾਹੀਂ ਭਿਸੀਆਣਾ ਤੋਂ ਦਿੱਲੀ ਰਵਾਨਾ ਹੋਏ ਸਨ। ਸ. ਪ੍ਰਕਾਸ਼ ਸਿੰਘ ਬਾਦਲ ਦੀ ਉਮਰ ਕਾਫ਼ੀ ਹੋ ਚੁੱਕੀ ਹੈ ਜਿਸ ਕਰਕੇ ਇੱਕ ਤਾਂ ਪਿੰਡ ਵਿਚ ਉਨ੍ਹਾਂ ਦੀ ਸਾਂਭ ਸੰਭਾਲ ਠੀਕ ਨਹੀਂ ਹੋ ਰਹੀ ਸੀ ਅਤੇ ਦੂਸਰਾ ਵੱਡਾ ਕਾਰਨ ਇਹ ਹੈ ਕਿ ਦੋ ਲੋਕ ਕਰਦੇ ਵਿੱਚੋਂ ਪਾਜ਼ਿਟਿਵ ਆਏ ਹਨ ਪਰ ਅੱਜ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਅਕਾਲੀ ਦਲ ਨੇ ਸਿਹਤ ਮੰਤਰੀ ਦੇ ਦਾਅਵੇ ਨੂੰ ਖਾਰਜ ਕਰ ਦਿਤਾ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਸੀ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪੌਜ਼ੀਟਿਵ ਹਨ ਜਦ ਕਿ ਹੁਣ ਪੁਸ਼ਟੀ ਹੋ ਚੁੱਕੀ ਹੈ ਕਿ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਨੈਗੇਟਿਵ ਆਈ ਹੈ।