ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ ਪੁਰਬ ਮੌਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਤੋਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ, ਇਹ ਸਾਹਿਬਜ਼ਾਦਿਆਂ ਦੀ ਹਿੰਮਤ ਅਤੇ ਉਨ੍ਹਾਂ ਦੀ ਨਿਆਂ ਦੀ ਭਾਲ ਲਈ ਢੁਕਵੀਂ ਸ਼ਰਧਾਂਜਲੀ ਹੋਵੇਗੀ।
PM ਮੋਦੀ ਨੇ ਕਿਹਾ ਕਿ ਮਾਤਾ ਗੁਜਰੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ 4 ਸਾਹਿਬਜ਼ਾਦਿਆਂ ਦੀ ਬਹਾਦਰੀ ਅਤੇ ਆਦਰਸ਼ ਲੱਖਾਂ ਲੋਕਾਂ ਨੂੰ ਬਲ ਬਖਸ਼ਦੀ ਹੈ। ਉਹ ਕਦੇ ਵੀ ਬੇਇਨਸਾਫ਼ੀ ਅੱਗੇ ਨਹੀਂ ਝੁਕੇ। ਉਨ੍ਹਾਂ ਨੇ ਇੱਕ ਅਜਿਹੀ ਦੁਨੀਆ ਦੀ ਕਲਪਨਾ ਕੀਤੀ ਜੋ ਇਕਸੁਰ ਹੋਵੇ। ਇਨ੍ਹਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ‘ਵੀਰ ਬਾਲ ਦਿਵਸ’ ਉਸੇ ਦਿਨ ਹੋਵੇਗਾ ਜਿਸ ਦਿਨ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੂੰ ਕੰਧ ਵਿੱਚ ਜਿੰਦਾ ਚਿੰਨਵਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਇਨ੍ਹਾਂ ਦੋਹਾਂ ਮਹਾਪੁਰਖਾਂ ਨੇ ਧਰਮ ਦੇ ਉੱਤਮ ਸਿਧਾਂਤ ਤੋਂ ਭਟਕਣ ਦੀ ਬਜਾਏ ਮੌਤ ਨੂੰ ਤਰਜੀਹ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਟਵੀਟ ਕਰਕੇ ਸਿੱਖਾਂ ਨੂੰ 10ਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਅਤੇ ਸੰਦੇਸ਼ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਇਸ ਤੱਥ ਦੀ ਕਦਰ ਕਰਾਂਗਾ ਕਿ ਸਾਡੀ ਸਰਕਾਰ ਨੂੰ ਉਨ੍ਹਾਂ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਦਾ ਮੌਕਾ ਮਿਲਿਆ।