ਗੁਜਰਾਤ ਤੋਂ ਬਾਅਦ ਪੰਜਾਬ ਦੇਸ਼ ਵਿੱਚ ਬਿਹਤਰ ਕਾਨੂੰਨ ਵਿਵਸਥਾ ਵਾਲਾ ਦੂਜਾ ਸੂਬਾ ਬਣ ਗਿਆ ਹੈ। ਪੰਜਾਬ ਪੁਲਿਸ ਵੱਲੋਂ ਦੇਸ਼ ਦੇ ਸਾਰੇ ਰਾਜਾਂ ‘ਚ ਅਮਨ-ਕਾਨੂੰਨ ਦੀ ਸਥਿਤੀ ਬਾਰੇ ਸਰਵੇਖਣ ਰਿਪੋਰਟ ਜਾਰੀ ਕੀਤੀ ਗਈ ਹੈ, ਜਿਸ ਵਿੱਚ ਗੁਜਰਾਤ ਨੂੰ ਪਹਿਲੇ ਸਥਾਨ ‘ਤੇ, ਪੰਜਾਬ ਨੂੰ ਦੂਜੇ ਅਤੇ ਉੱਤਰ ਪ੍ਰਦੇਸ਼ ਨੂੰ ਤੀਜੇ ਸਥਾਨ ‘ਤੇ ਦਿਖਾਇਆ ਗਿਆ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਮੁੱਚੇ ਪੰਜਾਬੀਆਂ ਅਤੇ ਸਮੁੱਚੀ ਪੰਜਾਬ ਪੁਲਿਸ ਫੋਰਸ ਨੂੰ ਇਸ ਲਈ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੇ 2022 ਵਿੱਚ ਵੀ ਆਪਣਾ ਦੂਜਾ ਸਥਾਨ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਉਹ ਸੁਸਾਇਟੀ ਦੇ ਵੀ ਧੰਨਵਾਦੀ ਹਨ, ਜਿਨ੍ਹਾਂ ਨੇ ਸਮੇਂ-ਸਮੇਂ ‘ਤੇ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਹੈ।
ਇਸਦੇ ਨਾਲ ਹੀ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਹਰ ਸਾਲ ਸ਼ਾਨਦਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਜਨਤਾ ਨੇ ਮਿਲ ਕੇ ਸੂਬੇ ‘ਚ ਸ਼ਾਂਤੀ ਬਣਾਈ ਰੱਖਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਦੇਸ਼ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਉਨ੍ਹਾਂ ਨੂੰ ਉਮੀਦ ਹੈ ਕਿ 2023 ਵਿੱਚ ਵੀ ਪੰਜਾਬ ਪੁਲਿਸ ਅਮਨ-ਕਾਨੂੰਨ ਦੇ ਮੋਰਚੇ ‘ਤੇ ਬਿਹਤਰ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕਰਨ ਦੀ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਗੈਂਗਸਟਰ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿੱਤੇ ਟੀਚੇ ਨੂੰ ਪੂਰਾ ਕਰਨ ਲਈ ਪੰਜਾਬ ਪੁਲਿਸ ਲਗਾਤਾਰ ਯਤਨਸ਼ੀਲ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ : BSF ਵੱਲੋਂ ਪਾਕਿ ਦੀ ਨਾਪਾਕ ਕੋਸ਼ਿਸ਼ ਨਾਕਾਮ, ਭਾਰਤੀ ਖੇਤਰ ‘ਚ ਦਾਖਲ ਹੋਇਆ ਡਰੋਨ ਕੀਤਾ ਢੇਰ
ਦੱਸ ਦੇਈਏ ਕਿ 2021 ਵਿੱਚ ਕਾਨੂੰਨ ਵਿਵਸਥਾ ਦੇ ਮਾਮਲੇ ‘ਚ ਗੁਜਰਾਤ ਪਹਿਲੇ ਸਥਾਨ ‘ਤੇ ਸੀ ਅਤੇ ਇਸ ਵਾਰ ਵੀ ਪਹਿਲੇ ਸਥਾਨ ‘ਤੇ ਹੈ। ਇਸਦੇ ਨਾਲ ਪੰਜਾਬ ਪਹਿਲਾਂ ਵੀ ਦੂਜੇ ਸਥਾਨ ‘ਤੇ ਸੀ ਅਤੇ 2022 ਵਿਚ ਵੀ ਦੂਜੇ ਸਥਾਨ ‘ਤੇ ਆ ਗਿਆ ਹੈ। ਪਰ 2021 ਵਿਚ ਤੀਜੇ ਸਥਾਨ ‘ਤੇ ਤਾਮਿਲਨਾਡੂ ਸੀ, ਜੋ ਕਿ 2022 ਵਿਚ ਚੌਥੇ ਸਥਾਨ ‘ਤੇ ਆ ਗਿਆ ਹੈ। ਉੱਤਰ ਪ੍ਰਦੇਸ਼ ਨੇ ਕਾਨੂੰਨ ਵਿਵਸਥਾ ਦੀ ਸਥਿਤੀ ਵਿਚ ਸੁਧਾਰ ਕਰਦੇ ਹੋਏ ਇਸ ਸਾਲ 2022 ‘ਚ ਚੌਥੇ ਤੋਂ ਤੀਜੇ ਸਥਾਨ ਹਾਸਲ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪੰਜਾਬ ਦੀ ਇਸ ਕਾਮਯਾਬੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਪੁਲਿਸ ਅਤੇ ਇਸ ਦੇ ਸਮੁੱਚੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਮਿਲ ਕੇ ਪੰਜਾਬ ਵਿੱਚ ਆਪਸੀ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਾਂਗੇ। ਇਸਦੇ ਨਾਲ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਵਾਂਗੇ।