ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿਘ ਈਟੀਓ ਨੇ ਸੁਪਰੀਮ ਕੋਰਟ ਵੱਲੋਂ ਪੰਜਾਬ ਬਜਟ ਸੈਸ਼ਨ 3 ਮਾਰਚ ਨੂੰ ਬੁਲਾਏ ਜਾਣ ਸਬੰਧੀ ਕੀਤੇ ਫੈਸਲੇ ਨੂੰ ਲੋਕਤੰਤਰ ਦੀ ਜਿੱਤ ਦੱਸਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਪੰਜਾਬ ਬਜਟ ਸੈਸ਼ਨ 3 ਮਾਰਚ ਤੋਂ ਬੁਲਾਉਣ ਸਬੰਧੀ ਪੰਜਾਬ ਮੰਤਰਾਲੇ ਦੇ ਫੈਸਲੇ ‘ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲੇ 3 ਕਰੋੜ ਪੰਜਾਬੀਆਂ ਦੇ ਹੱਕ ਵਿਚ ਆਇਆ ਫੈਸਲਾ ਹੈ।
ਹਰਭਜਨ ਸਿੰਘ ਨੇ ਕਿਹਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਬਣਾਏ ਗਏ ਸੰਵਿਧਾਨ ਮੁਤਾਬਕ ਕੰਮ ਕਰਦੇ ਹੋਏ ਇਹ ਲੋਕਤੰਤਰ ਕਾਇਮ ਰਹਿ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤੇ ਜਾਂਦੇ ਰਾਜਪਾਲ ਕੇਂਦਰ ਸਰਕਾਰ ਦੇ ਬੁਲਾਰੇ ਵਜੋਂ ਕੰਮ ਨਾ ਕਰੇ ਸਗੋਂ ਸੂਬੇ ਦੇ ਲੋਕਾਂ ਦੇ ਹਿੱਤ ਵਿਚ ਲੋਕਾਂ ਵੱਲੋਂ ਚੁਣੀ ਗਈ ਸਰਕਾਰ ਦੀਆਂ ਇੱਛਾਵਾਂ ਤੇ ਸਲਾਹ ਮੁਤਾਬਕ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ।
ਇਹ ਵੀ ਪੜ੍ਹੋ : ਅਬੋਹਰ ‘ਚ ਰੰਜਿਸ਼ ਕਰਕੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸਿਰ ‘ਤੇ ਲੱਗੀਆਂ ਗੰਭੀਰ ਸੱਟਾਂ
ਕੈਬਨਿਟ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਹਿੱਤ ਵਿਚ ਸੁਣਾਇਆ ਗਿਆ ਫੈਸਲਾ ਇਸ ਗੱਲ ਨੂੰ ਸਿੱਧ ਕਰਦਾ ਹੈ ਕਿ ਰਾਜਪਾਲ ਸਰਕਾਰ ਵੱਲੋਂ ਸੈਸ਼ਨ ਬੁਲਾਉਣ ਸਬੰਧੀ ਭੇਜੇ ਗਏ ਪ੍ਰਸਤਾਵ ਨੂੰ ਕਿਸੇ ਵੀ ਹਾਲਤ ਵਿਚ ਅਸਵੀਕਾਰ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਵੱਲੋਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਦਰਕਿਨਾਰ ਕਰਦੇ ਹੋਏ ਸਰਕਾਰ ਵੱਲੋਂ ਬਜਟ ਸੈਸ਼ਨ ਨੂੰ ਬੁਲਾਉਣ ਦੀ ਮਨਜ਼ੂਰੀ ਨਾ ਦੇਣਾ ਲੋਕਤੰਤਰੀ ਰਵਾਇਤਾਂ ਦਾ ਉਲੰਘਣ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸੂਬਾ ਸਰਕਾਰ ਲਗਾਤਾਰ ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਲਈ ਕੰਮ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: