ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 28 ਜੁਲਾਈ ਨੂੰ ਮੰਤਰੀ ਮੰਡਲ ਦੀ ਬੈਠਕ ਬੁਲਾਈ ਗਈ ਹੈ। ਮੰਤਰੀ ਪ੍ਰੀਸ਼ਦ ਦੀ ਬੈਠਕ ਵੀਰਵਾਰ ਨੂੰ ਸਵੇਰੇ 11.00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ ਤੇ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
ਕਿਆਸ ਲਗਾਏ ਜਾ ਰਹੇ ਹਨ ਕਿ 28 ਜੁਲਾਈ ਨੂੰ ਹੋਣ ਵਾਲੀ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਵਿਚ ਕੁਝ ਅਹਿਮ ਫੈਸਲੇ ਲਏ ਜਾ ਸਕਦੇ ਹਨ। ਮੁੱਖ ਮੰਤਰੀ ਵੱਲੋਂ ਪੰਜਾਬ ਕੈਬਨਿਟ ਦਾ ਵਿਸਥਾਰ ਵੀ ਕੀਤਾ ਜਾ ਚੁੱਕਾ ਹੈ ਤੇ ਹਰੇਕ ਮੰਤਰੀ ਵੱਲੋਂ ਪੂਰੀ ਈਮਾਨਦਾਰੀ ਨਾਲ ਡਿਊਟੀ ਨਿਭਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: