ਚੰਡੀਗੜ੍ਹ : CM ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਈ। ਇਸ ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ ਹਨ। ਵਿੱਤ ਮੰਤਰੀ ਹਰਪਾਲ ਚੀਮਾ ਨੇ ਇਨ੍ਹਾਂ ਫ਼ੈਸਲਿਆਂ ਸਬੰਧੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਪੁਲਿਸ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਸਾਲ ਪੰਜਾਬ ਪੁਲਿਸ ਦੀ ਭਰਤੀ ਕੀਤੀ ਜਾਵੇਗੀ। ਇਸਦੇ ਨਾਲ ਹੀ ਹਰ ਸਾਲ 1800 ਕਾਂਸਟੇਬਲ ਭਰਤੀ ਕੀਤੇ ਜਾਣਗੇ। ਇਸੇ ਤਰ੍ਹਾਂ ਹਰ ਸਾਲ ਸਬ ਇੰਸਪੈਕਟਰਾਂ ਦੀਆਂ 300 ਅਸਾਮੀਆਂ ‘ਤੇ ਭਰਤੀ ਹੋਵੇਗੀ।
ਇਹ ਵੀ ਪੜ੍ਹੋ:ਹਰਿਆਣਾ ‘ਚ ਗੁੰਡਾਗਰਦੀ, ਖੁਸਰਿਆਂ ਦੇ ਹੱਥ-ਪੈਰ ਬੰਨ੍ਹ ਬੇਰਹਿਮੀ ਨਾਲ ਕੀਤੀ ਕੁੱਟਮਾਰ
ਇਨ੍ਹਾਂ ਹੀ ਨਹੀਂ ਹੁਣ 710 ਪੋਸਟਾਂ ‘ਤੇ ਪਟਵਾਰੀ ਭਰਤੀ ਵੀ ਕੀਤੇ ਜਾਣਗੇ। ਇਸ ਤੋਂ ਇਲਾਵਾ ਹਰਪਾਲ ਚੀਮਾ ਨੇ ਦੱਸਿਆ ਕਿ ਹਰ ਸਾਲ ਸਤੰਬਰ ਮਹੀਨੇ ਦੇ 15 ਤੋਂ 30 ਤਾਰੀਖ਼ ਤੱਕ ਫਿਜ਼ੀਕਲ ਟੈਸਟ ਵੀ ਕੀਤੇ ਜਾਣਗੇ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: