ਅੰਮ੍ਰਿਤਸਰ : ਅੱਜ 75ਵੇਂ ਆਜ਼ਾਦੀ ਦਿਵਸ ਮੌਕੇ ਪੰਜਾਬ ਵਿੱਚ, ਸੁਤੰਤਰਤਾ ਦਿਵਸ ਦਾ ਰਾਜ ਪੱਧਰੀ ਸਮਾਗਮ ਅੰਮ੍ਰਿਤਸਰ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਸਮਾਰੋਹ ਵਿੱਚ ਸਟੇਟ ਐਵਾਰਡੀਜ਼ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਜੋੜਾ ਫਾਟਕ ਰੇਲ ਹਾਦਸੇ ਵਿੱਚ ਮਾਰੇ ਗਏ 34 ਲੋਕਾਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਵੀ ਪ੍ਰਦਾਨ ਕੀਤੇ ਜਾਣਗੇ।
ਗੁਰੂ ਨਾਨਕ ਸਟੇਡੀਅਮ ਵਿੱਚ ਹੋਣ ਵਾਲੇ ਪ੍ਰੋਗਰਾਮ ਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਕੋਵਿਡ ਮਹਾਂਮਾਰੀ ਦੇ ਕਾਰਨ, ਸਮਾਰੋਹ ਸੀਮਤ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਪੁਲਿਸ ਦੀ ਟੀਮ ਤੋਂ ਸਲਾਮੀ ਲੈਣਗੇ। ਇਸ ਵਾਰ ਵੀ ਸਕੂਲੀ ਬੱਚਿਆਂ ਲਈ ਕੋਈ ਸੱਭਿਆਚਾਰਕ ਪ੍ਰੋਗਰਾਮ ਨਹੀਂ ਹੈ।
ਇਹ ਵੀ ਪੜ੍ਹੋ : ਕੀਟਨਾਸ਼ਕ ਕੰਪਨੀ ਦੇ ਮੁਲਾਜ਼ਮਾਂ ਤੋਂ 16. 94 ਲੱਖ ਲੁੱਟਣ ਵਾਲੇ 4 ਲੁਟੇਰੇ ਗ੍ਰਿਫ਼ਤਾਰ