ਮੁੱਖ ਮੰਤਰੀ ਭਗਵੰਤ ਮਾਨ ਅੱਜ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਲਈ ਧੂਰੀ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ। ਤੰਜ ਕੱਸਦਿਆਂ ਸੀਐੱਮ ਮਾਨ ਨੇ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ਵਿਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ ਕੀਤੀ ਸੀ।
ਮਨਪ੍ਰੀਤ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿਚ ਹੁੰਦਿਆਂ ਤਜਰਬੇਕਾਰ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਅਸ਼ਟਾਮ ਆਨਲਾਈਨ ਕਰ ਦਿੱਤੇ, ਜਿਸ ਤੋਂ ਬਾਅਦ ਕਿਹਾ ਕਿ ਹੁਣ ਰਜਿਸਟਰੀਆਂ ਆਨਲਾਈਨ ਹੋਣਗੀਆਂ। ਦੂਜੇ ਪਾਸੇ ਨਾਸਿਕ ਵਿਚ 1200 ਕਰੋੜ ਰੁਪਏ ਦੇ ਅਸ਼ਟਾਮ ਪੇਪਰ ਛਾਪਣ ਦੇ ਹੁਕਮ ਜਾਰੀ ਕਰ ਦਿੱਤੇ ਜਿਸ ਨੂੰ ਛਾਪਣ ‘ਤੇ ਲਗਭਗ 57 ਕਰੋੜ 46 ਲੱਖ ਰੁਪਏ ਦਾ ਖਰਚ ਆਉਣਾ ਸੀ। ਇਕ ਪਾਸੇ ਅਸ਼ਟਾਮ ਆਨਲਾਈਨ ਕਰ ਦਿੱਤੇ ਤੇ ਦੂਜੇ ਪਾਸੇ ਅਸ਼ਟਾਮ ਪੇਪਰ ਛਾਪਣ ਦਾ ਆਰਡਰ ਵੀ ਦੇ ਦਿੱਤਾ। ਸਾਬਕਾ ਵਿੱਤ ਮੰਤਰੀ ਦੇ ਇਸ ਗਲਤ ਫੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਿਆ।
ਇਹ ਵੀ ਪੜ੍ਹੋ : ਅੱਤਵਾਦੀ ਮਾਡਿਊਲ ਨਾਲ ਜੁੜੇ 5 ਮੈਂਬਰ ਗ੍ਰਿਫਤਾਰ, DGP ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
CM ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਇਕ ਸਾਲ 5 ਮਹੀਨੇ ਵਿਚ 31,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਕਿਸੇ ਦੀ ਸਿਫਾਰਸ਼ ਉਤੇ ਨੌਕਰੀ ਨਹੀਂ ਦਿੱਤੀ ਗਈ, ਸਗੋਂ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ। 12710 ਅਧਿਆਪਕ ਪੱਕੇ ਕਰ ਦਿੱਤੇ। ਭੱਤੇ ਤੇ ਛੁੱਟੀਆਂ ਮਿਲਣਗੀਆਂ। ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿਚ ਰੋੜਾ ਬਣੇ ਰਹੇ। ਉਨ੍ਹਾਂ ਕਿਹਾ ਕਿ ਇਹ ਭਾਜਪਾ ਨੇਤਾ 9 ਸਾਲ ਸੂਬੇ ਦੇ ਖਜ਼ਾਨਾ ਮੰਤਰੀ ਰਹੇ ਅਤੇ ਹਰ ਵੇਲੇ ਖਜ਼ਾਨਾ ਖਾਲੀ ਦਾ ਰਾਗ ਅਲਾਪਦੇ ਰਹਿੰਦੇ ਸਨ।
‘ਆਪ’ ਸਰਕਾਰ ਵੱਲੋਂ ਬਿਜਲੀ ਦੇ ਬਿੱਲ ਜ਼ੀਰੋ ਕਰ ਦਿੱਤੇ ਗਏ। ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ। ਸਪੈਸ਼ਲ ਗਿਰਦਾਵਰੀ ਕਰਵਾ ਕੇ ਕੱਲ੍ਹ ਤੋਂ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ।
ਵੀਡੀਓ ਲਈ ਕਲਿੱਕ ਕਰੋ -: