ਦਿੱਲੀ ਦੇ 250 ਸਕੂਲਾਂ ਦੀ ਸੂਚੀ ਜਾਰੀ ਕਰਨ ਦੇ ਬਾਵਜੂਦ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਕੋਈ ਜਵਾਬ ਨਾ ਆਉਣ ਤੋਂ ਬਾਅਦ ਹੁਣ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਹੈ। ਸਿਸੋਦੀਆ ਨੇ ਕਿਹਾ ਹੈ ਕਿ ਉੱਥੋਂ ਦੇ ਸਿੱਖਿਆ ਮੰਤਰੀ ਮੈਦਾਨ ਛੱਡ ਕੇ ਭੱਜ ਗਏ। ਮੁੱਖ ਮੰਤਰੀ ਚੰਨੀ ਹੁਣ ਅੱਗੇ ਆ ਕੇ ਆਪਣੇ ਸਕੂਲਾਂ ਦੀ ਸੂਚੀ ਜਾਰੀ ਕਰਨ। ਇਹ ਵੀ ਦੱਸੋ ਕਿ ਉਨ੍ਹਾਂ ਦੀ ਸਰਕਾਰ ਵੇਲੇ ਪੰਜਾਬ ਦੇ ਸਕੂਲਾਂ ਵਿੱਚ ਕਿਹੜੇ-ਕਿਹੜੇ ਕੰਮ ਹੋਏ।
ਸਿਸੋਦੀਆ ਨੇ 10 ਸਕੂਲਾਂ ਦੀ ਤੁਲਨਾ ਕਰਨ ਲਈ ਕਿਹਾ ਸੀ ਤਾਂ ਪ੍ਰਗਟ ਨੇ 250 ਦੀ ਸੂਚੀ ਮੰਗੀ ਸੀ। ਸਿਸੋਦੀਆ ਨੇ ਐਤਵਾਰ ਨੂੰ ਇਹ ਸੂਚੀ ਜਾਰੀ ਕੀਤੀ। ਉਨ੍ਹਾਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਸ਼ਾਮ ਤੱਕ ਸੂਚੀ ਜਾਰੀ ਕਰਨ ਲਈ ਕਿਹਾ। ਹਾਲਾਂਕਿ ਪ੍ਰਗਟ ਸਿੰਘ ਨੇ ਕੋਈ ਸੂਚੀ ਜਾਰੀ ਨਹੀਂ ਕੀਤੀ।
ਜਵਾਬ ਵਿਚ ਪ੍ਰਗਟ ਸਿੰਘ ਨੇ ਕਿਹਾ ਕਿ ਸਿਸੋਦੀਆ ਜਵਾਬ ਦੇਣ ਲਈ ਇੰਨੇ ਕਾਹਲੇ ਸੀ ਕਿ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਸੀ ਕਿ ਉਨ੍ਹਾਂ ਨੇ ਕੀ ਲਿਖਣਾ ਹੈ। ਉਨ੍ਹਾਂ ਕਿਹਾ ਕਿ ਸਿਸੋਦੀਆ ਨੂੰ ਵਿਦਿਆਰਥੀਆਂ ਦੀ ਸੂਚੀ, ਪੱਕੇ ਅਧਿਆਪਕਾਂ ਅਤੇ ਖਾਲੀ ਅਸਾਮੀਆਂ, 10ਵੀਂ ਜਮਾਤ ਦੇ ਨਤੀਜੇ ਅਤੇ ਪ੍ਰਿੰਸੀਪਲ ਦੇ ਨਾਵਾਂ ਦੀ ਸੂਚੀ ਦੇਣੀ ਚਾਹੀਦੀ ਸੀ। ਉਨ੍ਹਾਂ ਨੂੰ 2013-14 ਤੋਂ 2019-20 ਤੱਕ ਦੇ ਅੰਕੜੇ ਦੇਣੇ ਚਾਹੀਦੇ ਸਨ ਤਾਂ ਜੋ ਸਾਰੀ ਤਸਵੀਰ ਸਪੱਸ਼ਟ ਹੋ ਸਕੇ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਸਿਸੋਦੀਆ ਨੇ ਸੰਸਦ ‘ਚ ਖੇਤੀਬਾੜੀ ਕਾਨੂੰਨ ਨੂੰ ਵਾਪਸ ਲੈਣ ‘ਤੇ ਕਿਸਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਇਸ ਨੂੰ ਕਿਸਾਨਾਂ ਦੀ ਜਿੱਤ ਦੱਸਿਆ। ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਹੁਣ ਲੋਕ ਸਭਾ ਅਤੇ ਪ੍ਰਧਾਨ ਮੰਤਰੀ ਕਿਸਾਨਾਂ ਦੇ ਜਾਨੀ-ਮਾਲੀ ਨੁਕਸਾਨ ਲਈ ਮੁਆਫੀ ਮੰਗਣਗੇ। ਇਸ ਦੇ ਨਾਲ ਹੀ, ਡੀਡੀਐਮਏ ਦੀ ਮੀਟਿੰਗ ਵਿੱਚ ਸਿਸੋਦੀਆ ਨੇ ਨਵੇਂ ਵੇਰੀਐਂਟ ‘ਤੇ ਚਰਚਾ ਕਰਨ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਦੀਆਂ ਤਿਆਰੀਆਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮਾਹਿਰ ਲਗਾਤਾਰ ਜਾਣਕਾਰੀ ਇਕੱਠੀ ਕਰ ਰਹੇ ਹਨ।