ਲੁਧਿਆਣਾ ਵਿਚ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਪਿਛਲੇ ਕੁਝ ਦਿਨਾਂ ਤੋਂ ਜਿਲ੍ਹਾ ਲੁਧਿਆਣਾ ਵਿਚ ਕੋਰੋਨਾ ਦੇ ਕੇਸਾਂ ‘ਚ ਕਮੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਦੁਕਾਨਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਦੁਪਹਿਰ 3 ਵਜੇ ਤੱਕ ਦੁਕਾਨਾਂ ਨੂੰ ਖੋਲ੍ਹਣ ਦੀ ਛੋਟ ਦੇ ਦਿੱਤੀ ਗਈ ਹੈ।
ਇਸ ਦੇ ਨਾਲ ਹੀ ਡੀ. ਸੀ. ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹੁਣ 9 ਵਜੇ ਤੱਕ ਹੋਮ ਡਲਿਵਰੀ ਦੀ ਇਜਾਜ਼ਤ ਹੋਵੇਗੀ।ਉਨ੍ਹਾਂ ਕਿਹਾ ਕਿ ਵੈਕਸੀਨ ਲਗਵਾਉਣ ਵਾਲੇ ਵੀ ਮਾਸਕ ਪਹਿਨ ਕੇ ਰੱਖਣ। 70 ਫੀਸਦੀ ਵੈਕਸੀਨੇਸ਼ਨ ਦੇ ਬਾਅਦ ਹੀ ਮਾਸਕ ਉਤਰ ਸਕਣਗੇ। ਪਿਛਲੇ 24 ਘੰਟਿਆਂ ਦਰਮਿਆ ਲੁਧਿਆਣਾ ਵਿਖੇ ਕੋਰੋਨਾ ਦੇ 438 ਨਵੇਂ ਪਾਜੀਟਿਵ ਕੇਸ ਸਾਹਮਣੇ ਆਏ ਤੇ 20 ਦੀ ਮੌਤ ਹੋ ਗਈ। ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ 73867 ਕੋਰੋਨਾ ਪਾਜੀਟਿਵ ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋ ਚੁੱਕੇ ਹਨ। ਹੁਣ ਤੱਕ 1298578ਸ਼ੱਕੀ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ। ਪੈਂਡਿੰਗ ਰਿਪੋਰਟਾਂ ਦੇ ਆਧਾਰ ‘ਤੇ ਅੱਜ 502 ਸੈਂਪਲਾਂ ਦੀ ਰਿਪੋਰਟ ਕੋਰੋਨਾ ਪਾਜੀਟਿਵ ਪਾਈ ਗਈ ਸੀ ਜਿਨ੍ਹਾਂ ‘ਚੋਂ 438 ਜਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ ਤੇ 63 ਸੈਂਪਲਾਂ ਦੀ ਰਿਪੋਰਟ ਬਾਹਰਲੇ ਜਿਲ੍ਹਿਆਂ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ : BBMB ਪਲਾਂਟ ‘ਚ ਆਕਸੀਜਨ ਦਾ ਉਤਪਾਦਨ ਮੁੜ ਹੋਇਆ ਸ਼ੁਰੂ : ਸੋਨਾਲੀ ਗਿਰੀ