ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੱਧੂ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਉਸ ‘ਤੇ 20 ਤੋਂ ਵੱਧ ਰਾਊਂਡ ਫਾਇਰ ਕੀਤੇ ਗਏ, ਜਿਸ ਨਾਲ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਸ਼ੁਭਦੀਪ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸੀ.ਐੱਮ. ਮਾਨ ਨੂੰ ਚਿੱਠੀ ਲਿਖ ਕੇ ਸਰਕਾਰ ਤੋਂ ਇਨਸਾਫ ਦੀ ਮੰਗ ਕੀਤੀ ਹੈ ਅਤੇ ਜਾਂਚ ਵਿੱਚ NIA ਤੇ CBI ਵੱਲੋਂ ਕਰਵਾਏ ਜਾਣ ਬਾਰੇ ਕਿਹਾ ਹੈ।
ਚਿੱਠੀ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੇ ਪੁੱਤਰ ਦੀ ਮੌਤ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਕੇਸ ਦੀ ਇਨਕੁਆਰੀ ਮਾਣਯੋਗ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ। ਪੰਜਾਬ ਸਰਕਾਰ ਇਸ ਇਨਕੁਆਰੀ ਵਿੱਚ CBI ਤੇ NIA ਦੇ ਸਹਿਯੋਗ ਨੂੰ ਯਕੀਨੀ ਬਣਾਏ।
ਬਲਕੌਰ ਸਿੰਘ ਨੇ ਲਿਖਿਆ ਕਿ ਉਨ੍ਹਾਂ ਅਫਸਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ, ਜਿਨ੍ਹਾਂ ਨੇ ਸ਼ੁਭਦੀਪ ਦੀ ਸਕਿਓਰਿਟੀ ਦੀ ਸਮੀਖਿਆ ਕਰਕੇ ਸੁਰੱਖਿਆ ਵਾਪਸ ਲੈਣ ਦੇ ਆਰਡਰਾਂ ਨੂੰ ਜਨਤਕ ਕੀਤਾ। ਉਨ੍ਹਾਂ ਡੀਜੀਪੀ ਪੰਜਾਬ ਵੱਲੋਂ ਸ਼ੁਭਦੀਪ ਦੀ ਮੌਤ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕਰਨ ਸੰਬੰਧੀ ਵੀ ਜਨਤਕ ਤੌਰ ‘ਤੇ ਮਾਫੀ ਦੀ ਮੰਗ ਕੀਤੀ।
ਵੀਡੀਓ ਲਈ ਕਲਿੱਕ ਕਰੋ -: