ਚੰਡੀਗੜ੍ਹ: ਜਲੰਧਰ ਵਿੱਚ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕਿਸਾਨ ਯੂਨੀਅਨ ਦੀ ਹੋਈ ਮੀਟਿੰਗ ਵਿੱਚ ਦੋਵਾਂ ਵਿਚਕਾਰ ਸਮਝੌਤਾ ਹੋਇਆ ਹੈ। ਸਰਕਾਰ ਕਿਸਾਨਾਂ ਲਈ ਗੰਨੇ ਦੀਆਂ ਕੀਮਤਾਂ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਕਰਨ ਲਈ ਸਹਿਮਤ ਹੋ ਗਈ ਹੈ। ਹੁਣ ਕਿਸਾਨ ਯੂਨੀਅਨ ਜਲਦ ਹੀ ਜਲੰਧਰ ਹਾਈਵੇਅ ਅਤੇ ਰੇਲਵੇ ਟਰੈਕ ਤੋਂ ਧਰਨਾ ਚੁੱਕ ਲਵੇਗੀ।
ਅੱਜ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਨੂੰ ਵੀ ਅਪੀਲ ਕੀਤੀ ਸੀ ਕਿ ਗੁਆਂਢੀ ਸੂਬਿਆਂ ਦੀ ਤਰਜ਼ ‘ਤੇ ਗੰਨੇ ਦੀ ਐਸ.ਏ.ਪੀ. ਇਸ ਨੂੰ ਵਧਾ ਕੇ ਘੱਟੋ ਘੱਟ 360 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੀ ਗੰਨੇ ਦੀ ਫਸਲ ਦੇ ਭਾਅ ਦੇ ਸਬੰਧ ਵਿੱਚ ਸਰਕਾਰ ਨੂੰ ਅਪੀਲ ਵੀ ਕਰ ਰਹੇ ਸਨ। ਜਿਸ ਤੋਂ ਬਾਅਦ ਅੱਜ ਸਰਕਾਰ ਅਤੇ ਕਿਸਾਨ ਯੂਨੀਅਨ ਵਿਚਕਾਰ ਗੰਨੇ ਦੀਆਂ ਕੀਮਤਾਂ ਨੂੰ ਲੈ ਕੇ ਸਮਝੌਤਾ ਹੋਇਆ ਹੈ।
ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਹਨ ਜਿਸ ਕਰਕੇ ਕਿਸਾਨ ਵੀ ਖੁਸ਼ ਨਜ਼ਰ ਆ ਰਹੇ ਹਨ। ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋਈ ਹੈ ਤੇ ਹੁਣ ਜਲੰਧਰ ਵਿਚ ਗੰਨਾ ਕਿਸਾਨਾਂ ਵੱਲੋਂ ਲਗਾਇਆ ਗਿਆ ਧਰਨਾ ਜਲਦ ਹੀ ਚੁੱਕ ਲਿਆ ਜਾਵੇਗਾ।
ਇਹ ਵੀ ਪੜ੍ਹੋ : Navjot Sidhu ਨੇ ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੇ ਘਰ ਹੋਈ ਐਮਰਜੈਂਸੀ ਬੈਠਕ ਬਾਰੇ ਟਵੀਟ ਕਰ ਦਿੱਤਾ ਸਪੱਸ਼ਟੀਕਰਨ