ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਾ ਹੈ। ਚੋਣ ਕਮਿਸ਼ਨ ਨੇ ਚੋਣ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਇਕ ਹੀ ਪੜਾਅ ਵਿਚ ਚੋਣਾਂ ਹੋਣਗੀਆਂ। 12 ਨਵੰਬਰ ਨੂੰ ਵੋਟਾਂ ਪੈਣਗੀਆਂ ਤੇ 8 ਦਸੰਬਰ ਨੂੰ ਗਿਣਤੀ ਕੀਤੀ ਜਾਵੇਗੀ।
ਆਮ ਆਦਮੀ ਪਾਰਟੀ ਨੇ ਆਪਣੀ ਪਹਿਲੀ ਸੂਚੀ ਵਿਚ ਚਾਰ ਸੀਟਾਂ ਤੋਂ ਉਮੀਦਵਾਰ ਐਲਾਨ ਚੁੱਕੀ ਹੈ। ‘ਆਪ’ ਪਾਰਟੀ ਡਾ. ਰਾਜਨ ਸੁਸ਼ਾਂਤ ਨੂੰ ਫਤਿਹਪੁਰ ਸੀਟ ਤੋਂ, ਮਨੀਸ਼ ਠਾਕੁਰ ਨੂੰ ‘ਆਪ’ ਪਾਉਂਟਾ ਸਾਹਿਬ, ਉਮਾਕਾਂਤ ਡੋਗਰਾ ਨੂੰ ਨਗਰੋਟਾ ਬਗਵਾਂ ਤੋਂ ਤੇ ਸੁਦਰਸ਼ਨ ਜਸਪਾ ਨੂੰ ਲਾਹੌਲ-ਸਪੀਤਿ ਤੋਂ ਆਮ ਆਦਮੀ ਪਾਰਟੀ ਨੇ ਟਿਕਟ ਦਿੱਤਾ ਹੈ।
ਸਿਆਸੀ ਦਲਾਂ ਨੇ ਚੋਣਾਂ ਦੇ ਰਸਮੀ ਐਲਾਨ ਤੋਂ ਪਹਿਲਾਂ ਹੀ ਪੂਰੀ ਤਰ੍ਹਾਂ ਤਿਆਰ ਹੈ। ਆਮ ਆਦਮੀ ਪਾਰਟੀ ਨੇ ਵੀ ਚੋਣਾਂ ਨੂੰ ਲੈ ਕੇ ਕਮਰ ਕੱਸ ਲਈ ਹੈ। ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ। ਦੂਜੀ ਸੂਚੀ ਵਿਚ 42 ਉਮੀਦਵਾਰਾਂ ਦੇ ਨਾਂ ਐਲਾਨੇ ਗਏ ਹਨ। ‘ਆਪ’ ਪਾਰਟੀ ਨੇ ਹਿਮਾਚਲ ਪ੍ਰਦੇਸ਼ ਦੀ ਚਾਰ ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਹੈ।
ਦੱਸ ਦੇਈਏ ਕਿ ਵਿਧਾਨ ਸਭਾ ਦੀਆਂ 68 ਸੀਟਾਂ ਵਿਚੋਂ 17 ਸੀਟਾਂ ਐੱਸਸੀ ਵਰਗ ਤੇ 3 ਸੀਟਾਂ ਐੱਸਟੀ ਵਰਗ ਲਈ ਰਾਖਵੀਆਂ ਹਨ। ਉਮੀਦਵਾਰ 25 ਅਕਤੂਬਰ ਨੂੰ ਨਾਮਜ਼ਦਗੀ ਭਰ ਸਕਦੇ ਹਨ ਤੇ ਨਾਂ ਵਾਪਸ ਲੈਣ ਦੀ ਆਖਰੀ ਤਰੀਕ 29 ਅਕਤੂਬਰ ਤੈਅ ਕੀਤੀ ਗਈ ਹੈ। ਹਿਮਾਚਲ ਵਿਚ 55.07 ਲੱਖ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: