ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕੁਝ ਸਮੇਂ ਬਾਅਦ ਸ਼ੁਰੂ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਓਮ ਪ੍ਰਕਾਸ਼ ਸੋਨੀ ਚੰਡੀਗੜ੍ਹ ਸਥਿਤ ਸਕੱਤਰੇਤ ਪਹੁੰਚੇ ਗਏ ਹਨ। ਇਸ ਤੋਂ ਇਲਾਵਾ ਵਿਧਾਇਕ ਬਰਿੰਦਰਮੀਤ ਪਾਹੜਾ, ਦਵਿੰਦਰ ਗੁਭਾਇਆ ਅਤੇ ਪਰਮਿੰਦਰ ਪਿੰਕੀ ਵੀ ਸਕੱਤਰੇਤ ਪਹੁੰਚੇ ਹਨ।
ਦੱਸ ਦੇਈਏ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੀ ਦਫਤਰ ਮਿਲ ਗਿਆ ਹੈ। ਮੁੱਖ ਮੰਤਰੀ ਦੇ ਕਮਰੇ ਦੇ ਨਾਲ ਤੇਜਬੀਰ ਦੇ ਦਫਤਰ ‘ਤੇ ਸੁਖਜਿੰਦਰ ਰੰਧਾਵਾ ਦਾ ਕਬਜ਼ਾ ਹੈ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਇਸ ਬੈਠਕ ਵਿਚ ਸ਼ਾਮਲ ਨਹੀਂ ਹੋਏ। ਨਵਜੋਤ ਸਿੱਧੂ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਤਾਜਪੋਸ਼ੀ ਸਮਾਰੋਹ ਵਿੱਚ ਸ਼ਾਮਲ ਹੋਏ ਸਨ। ਇਸ ਦੌਰਾਨ ਵਿਧਾਇਕ ਪ੍ਰਗਟ ਸਿੰਘ ਵੀ ਮੌਜੂਦ ਨਹੀਂ ਹਨ ਅਤੇ ਪੰਜਾਬ ਕਾਂਗਰਸ ਦੇ ਬਹੁਤੇ ਵਿਧਾਇਕ ਸ਼ਾਮਲ ਹਨ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਣ ਤੋਂ ਬਾਅਦ ਕਿਸਾਨਾਂ ਅਤੇ ਆਮ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਆਪਣੀ ਪਹਿਲੀ ਪ੍ਰੈਸ ਕਾਨਫਰੰਸ ਵਿੱਚ, ਚੰਨੀ ਨੇ ਕਿਹਾ ਹੈ ਕਿ ‘ਅਸੀਂ ਕਿਸਾਨਾਂ ਦੇ ਪਾਣੀ ਅਤੇ ਬਿਜਲੀ ਦੇ ਬਿੱਲ ਮੁਆਫ ਕਰ ਦੇਵਾਂਗੇ।’ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ‘ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ। ਅਸੀਂ ਕੇਂਦਰ ਨੂੰ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਅਪੀਲ ਕਰਦੇ ਹਾਂ।
ਚੰਨੀ ਚੰਡੀਗੜ੍ਹ ਵਿੱਚ ਆਪਣੀ ਪਹਿਲੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ‘ਕਾਂਗਰਸ ਨੇ ਇੱਕ ਆਮ ਆਦਮੀ ਨੂੰ ਮੁੱਖ ਮੰਤਰੀ ਬਣਾਇਆ ਹੈ।’ ਚੰਨੀ ਨੇ ਕਿਹਾ ਕਿ ਪਾਰਟੀ ਸੁਪਰੀਮ ਹੈ। ਮੁੱਖ ਮੰਤਰੀ ਜਾਂ ਵਿਧਾਇਕ ਸਰਵਉੱਚ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਵਿਚਾਰਧਾਰਾ ਚੱਲੇਗੀ ਜੋ ਸਾਰਿਆਂ ਨੂੰ ਨਾਲ ਲੈ ਕੇ ਚੱਲੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਜਾਤ ਜਾਂ ਫਿਰਕੇ ਦੇ ਨਾਂ ਤੇ ਤੋੜ ਨਹੀਂ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਕਰਮਚਾਰੀ ਸਾਡੀ ਜ਼ਿੰਦਗੀ ਹਨ ਅਤੇ ਹਰ ਕਿਸੇ ਦੇ ਹਰ ਮੁੱਦੇ ਦਾ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਚੋਰਾਂ ਦੇ ਹੌਸਲੇ ਹੋਏ ਬੁਲੰਦ, 2 ਬਾਈਕ ਸਵਾਰ ਲੁਟੇਰੇ ਸਿੱਕਾ ਹਸਪਤਾਲ ਦੀ ਮਾਲਕਣ ਤੋਂ 15 ਲੱਖ ਦਾ ਕੈਸ਼ ਲੈ ਹੋਏ ਫਰਾਰ