ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਰਾਜ਼ੀ ਹੋ ਗਈ ਹੈ। ਸੂਬੇ ਵਿੱਚ ਚੱਲ ਰਹੇ ਬਿਜਲੀ ਸੰਕਟ ਨੂੰ ਲੈ ਕੇ ਸਰਕਾਰ ਨੇ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਨੂੰ ਸੱਦਾ ਭੇਜਿਆ ਹੈ। 10 ਮਈ ਨੂੰ ਬਿਜਲੀ ਮੰਤਰੀ ਅਤੇ ਵਿਭਾਗੀ ਅਧਿਕਾਰੀ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ।
ਇਸ ਬੈਠਕ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋ ਸਕਦੇ ਹਨ। ਇਸ ਤੋਂ ਪਹਿਲਾਂ ਕਿਸਾਨ ਨੇਤਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਚੁੱਕੇ ਹਨ। ਹੁਣ ਬਿਜਲੀ ਮੰਤਰੀ ਹਰਭਜਨ ਸਿੰਘ, ਪੀਐੱਸਪੀਸੀਐੱਲ ਦੇ ਸੀਐੱਮਡੀ ਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਕਿਸਾਨ ਨੇਤਾਵਾਂ ਨਾਲ ਗੱਲਬਾਤ ਕਰਨਗੇ। ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਮੈਂਬਰ ਤੇ ਬੀਕੇਯੂ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲਖੋਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ 22 ਕਿਸਾਨ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਖੇਤੀ ਖੇਤਰ ਨੂੰ 8 ਘੰਟੇ ਤੇ ਘਰੇਲੂ ਖੇਤਰ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਕੀਤੀ ਜਾ ਰਹੀ ਹੈ। ਝੋਨੇ ਦੀ ਬੁਆਈ ਇੱਕ ਮਹੀਨੇ ਵਿਚ ਸ਼ੁਰੂ ਹੋਣ ਦੀ ਸੰਭਾਵਨਾ ਹੈ ਜਦੋਂ ਕਿ ਮੱਕੀ, ਕਪਾਹ ਬਾਗਬਾਨੀ ਦੀਆਂ ਫਸਲਾਂ ਪਾਣੀ ਦੀ ਕਮੀ ਨਾਲ ਖਰਾਬ ਹੋ ਰਹੀਆਂ ਹਨ।
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੂਰਾ ਦੇਸ਼ ਕੋਲਾ ਸੰਕਟ ਨਾਲ ਜੂਝ ਰਿਹਾ ਹੈ ਪਰ ਪੰਜਾਬ ਹੋਰਨਾਂ ਸੂਬਿਆਂ ਦੀ ਤੁਲਨਾ ਵਿਚ ਬੇਹਤਰ ਸਥਿਤੀ ਵਿਚ ਹੈ। ਝਾਰਖੰਡ ਵਿਚ ਕੋਲਾ ਖਾਨਾਂ ਨੂੰ ਫਿਰ ਤੋਂ ਸੁਰਜੀਤ ਕਰਨ ਦੀ ਕੋਸ਼ਿਸ਼ਾਂ ਜਾਰੀ ਹਨ। ਖਾਨ ਤੋਂ ਕੋਲੇ ਦੀ ਸਪਲਾਈ ਜੂਨ ਦੇ ਅਖੀਰ ਤੱਕ ਸ਼ੁਰੂ ਹੋਣ ਦੀ ਉਮੀਦ ਹੈ। ਇਸ ਨਾਲ ਬਿਜਲੀ ਸੰਕਟ ਦੂਰ ਹੋ ਜਾਵੇਗਾ।