The state government : ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਚਾਲੂ ਵਿੱਦਿਅਕ ਸੈਸ਼ਨ 2020-21 ਲਈ ਵੱਖ-ਵੱਖ ਵਜ਼ੀਫਾ ਸਕੀਮਾਂ ਲਈ ਅਪਲਾਈ ਕਰਨ ਦੀ ਤਰੀਕ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਇਸ ਲਈ ਤੁਸੀਂ ਈ-ਪੰਜਾਬ ਪੋਰਟਲ ‘ਤੇ ਅਪਲਾਈ ਕਰ ਸਕਦੇ ਹੋ। ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਵਜ਼ੀਫਾ ਸਕੀਮਾਂ ਤਹਿਤ 9ਵੀਂ ਤੋਂ 10ਵੀਂ ਜਮਾਤ ਵਿੱਚ ਪੜ੍ਹਦੇ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ, ਪਹਿਲੀ ਤੋਂ ਦਸਵੀਂ ਤੱਕ ਪੜ੍ਹਦੇ ਓ.ਬੀ.ਸੀ. ਵਿਦਿਆਰਥੀਆਂ ਲਈ ਪ੍ਰੀ-ਮੈਟਰਿਕ ਸਕਾਲਰਸ਼ਿਪ ਸਕੀਮ ਅਤੇ 9ਵੀਂ ਤੋਂ 12 ਤੱਕ ਪੜ੍ਹਦੇ ਐਸ.ਸੀ. ਵਿਦਿਆਰਥੀਆਂ ਲਈ ਅੱਪਗ੍ਰੇਡੇਸ਼ਨ ਆਫ਼ ਮੈਟਰਿਕ ਸਕੀਮਾਂ ਸ਼ਾਮਲ ਹਨ।
ਇਨ੍ਹਾਂ ਵਜ਼ੀਫਾ ਸਕੀਮਾਂ ਲਈ ਅਪਲਾਈ ਕਰਨ ਲਈ ਪੋਰਟਲ 16 ਅਕਤੂਬਰ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਰਾਹੀਂ ਵਿਦਿਆਰਥੀ ਆਨਲਾਈਨ ਵਜ਼ੀਫੇ ਲਈ ਅਪਲਾਈ ਕਰ ਸਕਦੇ ਹਨ। ਆਨਲਾਈਨ ਵਜ਼ੀਫਾ ਅਪਲਾਈ ਕਰਨ ਦੀ ਆਖਰੀ ਮਿਤੀ 15 ਅਕਤੂਬਰ ਤੈਅ ਕੀਤੀ ਗਈ ਹੈ ਤੇ ਇਸ ਤੋਂ ਇਲਾਵਾ ਸਕੂਲਾਂ ਦੀ ਪ੍ਰਵਾਨਗੀ ਤੇ ਜਿਲ੍ਹਿਆਂ ਨੂੰ ਆਨਲਾਈਨ ਡਾਟਾ ਭੇਜਣ ਦੀ ਮਿਤੀ 20 ਅਕਤੂਬਰ 2020 ਰੱਖੀ ਗਈ ਹੈ। ਇਸੇ ਤਰ੍ਹਾਂ ਜਿਲ੍ਹਿਆਂ ਦੀ ਪ੍ਰਵਾਨਗੀ ਲਈ ਆਨਲਾਈਨ ਡਾਟਾ ਭੇਜਣ ਦੀ ਤਰੀਕ 15 ਅਕਤੂਬਰ ਤੋਂ 27 ਅਕਤੂਬਰ ਨਿਰਧਾਰਤ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਇਸ ਤੋਂ ਬਾਅਦ ਵਜ਼ੀਫੇ ਲਈ ਅਪਲਾਈ ਕਰਨ ਵਾਸਤੇ ਮਿਤੀ ਅੱਗੇ ਨਹੀਂ ਵਧਾਈ ਜਾਵੇਗੀ।