ਮੌਸਮ ਵਿਭਾਗ ਮੁਤਾਬਕ ਇਸ ਹਫਤੇ ਪੰਜਾਬ, ਹਰਿਆਣਾ, ਰਾਜਸਥਾਨ, ਉਤਰਾਖੰਡ, ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਜੰਮੂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਕਾਰਨ ਦਿੱਲੀ-NCR ਵਿਚ ਮੌਸਮ ਸੁਹਾਵਣਾ ਬਣਿਆ ਰਹੇਗਾ ਪਰ 30-31 ਮਾਰਚ ਨੂੰ ਦਿੱਲੀ ਵਿਚ ਵੀ ਮੀਂਹ ਪੈ ਸਕਦਾ ਹੈ। ਇਸ ਦੇ ਬਾਅਦ ਤਾਪਮਾਨ ਵਧੇਗਾ।
IMD ਨੇ ਦੱਸਿਆ ਕਿ ਗੜ੍ਹੇਮਾਰੀ ਤੇ ਤੇਜ਼ ਹਨ੍ਹੇਰੀ ਨਾਲ ਖੁੱਲੀਆਂ ਥਾਵਾਂ ‘ਚ ਲੋਕ, ਪਸ਼ੂਆਂ, ਕੱਚੇ ਘਰ, ਦੀਵਾਰ, ਝੌਂਪੜੀ ਤੇ ਖੜ੍ਹੀਆਂ ਫਸਲਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਕਿਸਾਨਾਂ ਲਈ ਸੂਚਨਾ ਜਾਰੀ ਕਰਦੇ ਹੋਏ ਪਹਿਲਾਂ ਤੋਂ ਕੱਟੀਆਂ ਹੋਈਆਂ ਫਸਲਾਂ ਨੂੰ ਸੁਰੱਖਿਅਤ ਥਾਵਾਂ ‘ਤੇ ਰੱਖਣ ਦੀ ਸਲਾਹ ਦਿੱਤੀ ਹੈ। ਅਗਲੇ 5 ਦਿਨਾਂ ਤੱਕ ਉੱਤਰ ਭਾਰਤ ਵਿਚ ਮੌਸਮ ਸੁਹਾਵਣਾ ਰਹਿਣ ਵਾਲਾ ਹੈ।
ਮੌਸਮ ਵਿਭਾਗ ਮੁਤਾਬਕ ਇਸ ਮਿਆਦ ਦੌਰਾਨ ਉੱਤਰ ਪੱਛਮ ਭਾਰਤ ਵਿਚ ਅਗਲੇ 24 ਘੰਟਿਆਂ ਦੌਰਾਨ ਅਧਿਕਤਮ ਤਾਪਮਾਨ ਵਿਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੀਂਹ ਦੇ ਅਗਲੇ 4 ਦਿਨਾਂ ਦੌਰਾਨ ਅਧਿਕਤਮ ਤਾਪਮਾਨ 2-4 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ।
ਇਹ ਵੀ ਪੜ੍ਹੋ : ਏੇਅਰ ਇੰਡੀਆ ਦੇ ਜਹਾਜ਼ ਨੇ ਸਮੇਂ ਤੋਂ 12 ਘੰਟੇ ਪਹਿਲਾਂ ਭਰ ਲਈ ਉਡਾਣ, ਛੁੱਟ ਗਈ 20 ਯਾਤਰੀਆਂ ਦੀ ਫਲਾਈਟ
ਰਾਜਧਾਨੀ ਦਿੱਲੀ ਸਣੇ ਉੱਤਰ ਪੱਛਮ ਭਾਰਤ ਦੇ ਕਈ ਹਿੱਸਿਆਂ ਵਿਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਬੱਦਲਵਾਈ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। IMD ਮੁਤਾਬਕ ਦਿੱਲੀ ਵਿਚ ਘੱਟੋ-ਘੱਟ ਤਾਪਮਾਨ 16.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦੱਸਿਆ ਕਿ ਦਿਨ ਵਿਚ ਬੱਦਲ ਛਾਏ ਰਹਿਣਗੇ ਤੇ ਅਧਿਕਤਮ ਤਾਪਮਾਨ ਲਗਭਗ 33 ਡਿਗਰੀ ਰਹਿਣ ਦਾ ਅਨੁਮਾਨ ਹੈ।
ਵੀਡੀਓ ਲਈ ਕਲਿੱਕ ਕਰੋ -: