Tractor March to : ਖੇਤੀ ਦੇ 3 ਕਾਲੇ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਪਹਿਲਾਂ 30 ਦਸੰਬਰ ਨੂੰ ਟਰੈਕਟਰ ਮਾਰਚ ਕੱਢਣ ਦਾ ਫੈਸਲਾ ਕੀਤਾ ਸੀ ਪਰ ਹੁਣ ਉਨ੍ਹਾਂ ਨੇ ਰਣਨੀਤੀ ‘ਚ ਤਬਦੀਲੀ ਕਰ ਦਿੱਤੀ ਹੈ ਤੇ ਟਰੈਕਟਰ ਰੈਲੀ ਹੁਣ 30 ਦੀ ਬਜਾਏ 31 ਦਸੰਬਰ ਨੂੰ ਕੱਢੀ ਜਾਵੇਗੀ। 30 ਦਸੰਬਰ ਨੂੰ ਕੇਂਦਰ ਤੇ 40 ਕਿਸਾਨ ਜਥੇਬੰਦੀਆਂ ਵਿਚਾਲੇ ਮੀਟਿੰਗ ਹੋਣੀ ਹੈ। ਇਸ ਲਈ ਟਰੈਕਟਰ ਮਾਰਚ ਦੀ ਰਣਨੀਤੀ ਨੂੰ ਬਦਲ ਕੇ 31 ਦਸੰਬਰ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਬੈਠਕ ‘ਚ ਜੇ ਸਮੱਸਿਆ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ ਵੱਡੀ ਰੈਲੀ ਕੱਢੀ ਜਾਵੇਗੀ।
ਕਿਸਾਨਾਂ ਲਈ 30 ਦਸੰਬਰ ਦਾ ਦਿਨ ਬਹੁਤ ਹੀ ਖਾਸ ਹੈ।ਜੇਕਰ ਕਿਸਾਨਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਸਕਾਰਾਤਮਕ ਦਿਸ਼ਾ ‘ਚ ਅੱਗੇ ਵੱਧਦੀ ਹੈ ਤਾਂ ਕਿਸਾਨਾਂ ਵਲੋਂ ਅੰਦੋਲਨ ‘ਚ ਨਰਮੀ ਦਿਖਾਈ ਜਾ ਸਕਦੀ ਪਰ ਜੇਕਰ ਸਰਕਾਰ ਆਪਣੇ ਅੜੀਅਲ ਰਵੱਈਏ ‘ਤੇ ਅੜੀ ਰਹਿੰਦੀ ਹੈ ਤਾਂ ਕਿਸਾਨਾਂ ਵਲੋਂ ਆਪਣਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਕਿਸਾਨਾਂ ਵਲੋਂ 31 ਦਸੰਬਰ ਨੂੰ ਸਿੰਘੂ ਬਾਰਡਰ ਤੋਂ ਟਿਕਰੀ ਅਤੇ ਸ਼ਾਹਜਹਾਂਪੁਰ ਤੱਕ ਟ੍ਰੈਕਟਰ ਮਾਰਚ ਕੱਢਿਆ ਜਾਵੇਗਾ ਅਤੇ 1 ਜਨਵਰੀ 2021 ਨਵੇਂ ਸਾਲ ਦੀ ਸ਼ੁਰੂਆਤ ਵਾਲੇ ਦਿਨ ਕਿਸਾਨਾਂ ਵਲੋਂ ਪੂਰੇ ਦੇਸ਼ ‘ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।