ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨਾਲ ਮੀਟਿੰਗ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਜਿਥੇ ਵੀ ਬੱਸਾਂ ਟੈਕਸ ਚੋਰੀ ਕਰਦੀਆਂ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਤੇ ਬੱਸਾਂ ਦੀ 24 ਘੰਟੇ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ। ਹਰ ਹਾਈਵੇ, ਬੱਸ ਸਟੈਂਡ ‘ਤੇ ਜਿਥੇ ਜਿਥੇ ਕੋਈ ਵੀ ਟੈਕਸ ਚੋਰੀ ਕਰਦਾ ਹੈ ਜਾਂ ਜਿਹੜੀਆਂ ਬੱਸਾਂ ਬੱਸ ਸਟੈਂਡ ਦੇ ਵਿਚ ਨਹੀਂ ਵੜਦੀਆਂ ਤੇ ਉਹ ਬੱਸ ਸਟੈਂਡ ਦੇ ਬਾਹਰ ਜਾਇਜ਼ ਜਾਂ ਨਾਜਾਇਜ਼ ਸਾਮਾਨ ਲੱਦਦੀਆਂ ਹਨ, ਉਨ੍ਹਾਂ ਸਾਰਿਆਂ ਨੂੰ ਅੰਪਾਊਂਡ ਕੀਤਾ ਜਾਵੇ ਤੇ ਬਣਦੇ ਜੁਰਮਾਨੇ ਲਾਗੂ ਕੀਤੇ ਜਾਣ ਤੇ ਉਨ੍ਹਾਂ ਤੋਂ ਲਏ ਵੀ ਜਾਣ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਵਿਚ ਚੈਕਿੰਗ ਹੋ ਰਹੀ ਹੈ ਤੇ ਜੋ ਬੱਸਾਂ ਟੈਕਸ ਤੋਂ ਬਿਨਾਂ ਪਾਈਆਂ ਜਾ ਰਹੀਆਂ ਹਨ ਉਨ੍ਹਾਂ ਤੋਂ ਜੁਰਮਾਨਾ ਵਸੂਲਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਿਖੇ ਆਪ੍ਰੇਸ਼ਨ ਚਲਾਇਆ ਗਿਆ ਸੀ । ਬੱਸਾਂ ਦੇ ਚਾਲਕਾਂ ਵੱਲੋਂ ਪੁੱਛਿਆ ਗਿਆ ਕਿ ਤੁਸੀਂ ਟੈਕਸ ਕਿਉਂ ਨਹੀਂ ਦਿੱਤਾ ਤਾਂ ਉਨ੍ਹਾਂ ਕਿਹਾ ਕਿ ਇਥੇ ਸਾਡੇ ਕੋਲੋਂ ਹਫਤਾ ਵਸੂਲਿਆ ਜਾਂਦਾ ਹੈ। ਡਰਾਈਵਰ ਲੰਮੇ ਸਮੇਂ ਤੋਂ ਪੰਜਾਬ ਪੁਲਿਸ ਤੋਂ ਆ ਕੇ ਆਰਟੀਏ ਵਿਚ ਡਰਾਈਵਰ ਲੱਗੇ ਹੋਏ ਹਨ। ਏਐਸਆਈ ਤੋਂ ਡਰਾਈਵਰ ਲੱਗਾ ਤੇ ਮਹਿਕਮੇ ਤੋਂ ਡੈਪੂਟੇਸ਼ਨ ਇਧਰ ਆਏ ਤੇ ਡੈਪੂਟੇਸ਼ਨ ਤੋਂ ਤੋੜ ਕੇ ਫਿਰ ਮਹਿਕਮੇ ਵਿਚ ਭੇਜ ਦਿੱਤਾ ਗਿਆ ਹੈ ਤੇ ਵਿਜੀਲੈਂਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਤੇ ਜੇਕਰ ਉਹ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਮੰਤਰੀ ਨੇ ਕਿਹਾ ਕਿ ਸਾਰਾ ਸਿਸਟਮ ਭ੍ਰਿਸ਼ਟ ਹੋਇਆ ਹੈ ਜਿਸ ਵਿਚ ਹੌਲੀ-ਹੌਲੀ ਸੁਧਾਰ ਹੋਵੇਗਾ। ਟਰਾਂਸਪੋਰਟ ਮਾਫੀਆ ਨੂੰ ਕਾਬੂ ਕੀਤਾ ਜਾਵੇਗਾ ਤੇ ਜਲਦ ਹੀ ਟਾਈਮ ਟੇਬਲ ਲਾਗੂ ਕਰ ਦਿੱਤਾ ਜਾਵੇਗਾ। ਤੇ ਟਰਾਂਸਪੋਰਟ ਨੀਤੀ ਵਿਚ ਜਿਹੜੇ ਵੱਖ-ਵੱਖ ਤਰ੍ਹਾਂ ਦੇ ਸੁਧਾਰਾਂ ਦੀ ਮੰਗ ਕੀਤੀ ਗਈ ਹੈ, ਉਹ ਵੀ ਕੀਤੇ ਜਾਣਗੇ। ਟਰਾਂਸਪੋਰਟ ਮੰਤਰੀ ਤੋਂ ਜਦੋਂ ਪੁੱਛਿਆ ਗਿਆ ਕਿ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਬੱਸਾਂ ਕਦੋਂ ਚਲਾਈਆਂ ਜਾਣਗੀਆਂ, ਇਸ ‘ਤੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਇਹ ਮਾਮਲਾ ਭੇਜਿਆ ਗਿਆ ਹੈ ਤੇ ਜਲਦ ਹੀ ਪੰਜਾਬ ਦੇ ਲੋਕਾਂ ਦੀ ਮੰਗ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਜ਼ਿਲ੍ਹੇ ਵਿਚ ਰੇਡਾਂ ਮਾਰੀਆਂ ਜਾਣਗੀਆਂ। ਭ੍ਰਿਸ਼ਟਾਚਾਰ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਵੇਗੀ ਤੇ ਦੋਸ਼ੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।