ਯੂਕੇ ਦੇ ਸਾਂਸਦ ਸ. ਤਨਮਨਜੀਤ ਸਿੰਘ ਢੇਸੀ ਆਪਣੇ ਪਰਿਵਾਰਕ ਮੈਂਬਰਾਂ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪਤਨੀ ਬੀਬੀ ਮਨਵੀਨ ਕੌਰ ਢੇਸੀ, ਪੁੱਤ ਜੋਗਾਦ ਸਿੰਘ ਢੇਸੀ ਤੇ ਤੋਸ਼ਾਬ ਸਿੰਘ ਢੇਸੀ ਮੌਜੂਦ ਸਨ। ਸਾਰਿਆਂ ਨੇ ਮਿਲ ਕੇ ਗੁਰਬਾਣੀ ਦਾ ਇਲਾਹੀ ਕੀਰਤਨ ਸੁਣਿਆ।
ਸ. ਤਨਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਸਤਿਗੁਰੂ ਦੀ ਰਹਿਮਤ ਸਦਕਾ ਹੀ ਉਨ੍ਹਾਂ ਨੂੰ ਗੁਰੂ ਸਾਹਿਬ ਦੇ ਘਰ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਸਭ ਤੋਂ ਪਹਿਲਾਂ ਸਿੱਖ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਨਾਲ ਹੀ ਉਨ੍ਹਾਂ ਨੇ ਸਿੱਖ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਦਸਤਾਰ ਦੇ ਗੌਰਵ ਦਾ ਪ੍ਰਤੀਕ ਹੈ ਅਤੇ ਸਮੁੱਚੀ ਸਿੱਖ ਨੌਜਵਾਨੀ ਨੂੰ ਸਾਬਤ ਸੂਰਤ ਰਹਿੰਦਿਆਂ ਦੇਸ਼ ਦੁਨੀਆ ਵਿਚ ਅੱਗੇ ਵਧਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ‘ਚ ਪੁਲਿਸ ਦੇ ਉਚ ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਲਿਸਟ
ਇਸ ਮੌਕੇ SGPC ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ ਨੇ ਸ. ਤਨਮਨਜੀਤ ਸਿੰਘ ਢੇਸੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਫੋਟੋ ਦੇ ਕੇ ਸਨਮਾਨਿਤ ਕੀਤਾ।