ਤਿੰਨ ਖੇਤੀ ਕਾਨੂੰਨਾਂ ਦੇ ਸੰਸਦ ਵਿਚ ਰੱਦ ਹੋਣ ‘ਤੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਵੱਖ-ਵੱਖ ਸੰਸਦ ਮੈਂਬਰਾਂ ਵੱਲੋਂ ਇਸ ਲਈ ਖੁਸ਼ੀ ਜ਼ਾਹਿਰ ਕੀਤੀ ਜਾ ਰਹੀ ਹੈ।
ਯੂ. ਕੇ. ਦੀ ਐੱਮ. ਪੀ. ਪ੍ਰੀਤ ਕੌਰ ਗਿੱਲ ਨੇ ਸੰਸਦ ਵਿਚ ਤਿੰਨੇ ਖੇਤੀ ਕਾਨੂੰਨ ਰੱਦ ਹੋਣ ‘ਤੇ ਟਵੀਟ ਕਰਦਿਆਂ ਕਿਹਾ ਕਿ ਭਾਰਤ ਦਾ ਕਿਸਾਨ ਅੰਦੋਲਨ ਸਭ ਤੋਂ ਵੱਡਾ ਸਮਾਜਿਕ ਅੰਦੋਲਨ ਹੈ ਜੋ ਅਸੀਂ ਦੇਖਿਆ ਹੈ। ਕੋਰੋਨਾ ਮਹਾਮਾਰੀ ਦੌਰਾਨ ਵੀ ਕਿਸਾਨ ਪਿੱਛੇ ਨਹੀਂ ਹਟੇ। ਅਸੀਂ ਉਨ੍ਹਾਂ ਦੇ ਹੌਸਲੇ ਨੂੰ ਸਲਾਮ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਭਾਰਤੀ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਪਹਿਲਾਂ ਦਿਨ ਸੀ ਅਤੇ ਅੱਜ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਲਈ ਬਹੁਤ-ਬਹੁਤ ਧੰਨਵਾਦ।
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
ਕਿਸਾਨਾਂ ਲਈ 29 ਨਵੰਬਰ 2021 ਦਿਨ ਸੋਮਵਾਰ ਇਤਿਹਾਸਕ ਬਣ ਗਿਆ ਹੈ। ਸੰਸਦ ਦੇ ਦੋਵਾਂ ਸਦਨਾਂ ਵਿੱਚ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਣ ਮਗਰੋਂ ਇਹ ਕਾਨੂੰਨ ਪੂਰੀ ਤਰ੍ਹਾਂ ਦੇਸ਼ ਵਿੱਚੋਂ ਖ਼ਤਮ ਹੋ ਜਾਣਗੇ।