ਮੁੱਖ ਮੰਤਰੀ ਭਗਵੰਤ ਮਾਨ ਅੱਜ ਸਥਾਨਕ ਸਰਕਾਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਇਹ ਪ੍ਰੋਗਰਾਮ ਚੰਡੀਗੜ੍ਹ ਸਥਿਤ ਮਿਊਂਸਪਲ ਭਵਨ ਵਿਚ ਆਯੋਜਿਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬੀਤੇ ਸਲਾ ਸਾਲ ਵਿਚ 29,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਮਾਨ ਨੇ ਸਵਾ ਸਵਾਲ ਵਿਚ 29,000 ਤੋਂ ਵਧ ਨੌਕਰੀਆਂ ਦੇਣ ਨੂੰ ਰਿਕਾਰਡ ਦੱਸਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬੀਤੇ ਸਵਾ ਸਾਲ ਵਿਚ ਲਗਭਗ 48 ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਣਾ ਵੀ ਪੱਕਾ ਹੋਇਆ ਹੈ। ਇਸ ਨਾਲ ਲਗਭਗ 2.77 ਲੱਖ ਨੌਕਰੀ/ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ।
CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਿਚ ਯਤਨਸ਼ੀਲ ਹੈ। ਅਜਿਹਾ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਨੌਜਵਾਨਾਂ ਨੂੰ ਸੂਬੇ ਵਿਚ ਹੀ ਵਰਲਡ ਕਲਾਸ ਡਿਗਰੀ ਤੇ ਨੌਕਰੀਆਂ ਮਿਲਣ ਤਾਂ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: