ਪੰਜਾਬ ਕਾਂਗਰਸ ਵਿਚ ਅਸਤੀਫੇ ਦੇਣ ਦੀ ਝੜੀ ਲੱਗ ਗਈ ਹੈ। ਇੱਕ ਤੋਂ ਬਾਅਦ ਇੱਕ ਮੰਤਰੀ ਵੱਲੋਂ ਅਸਤੀਫੇ ਦਿੱਤੇ ਜਾ ਰਹੇ ਹਨ। ਅੱਜ ਨਵਜੋਤ ਸਿੰਘ ਸਿੱਧੂ ਨੇ ਅਸਤੀਫਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ।
ਰਜ਼ੀਆ ਸੁਲਤਾਨਾ ਦੇ ਅਸਤੀਫੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਟੀਮ ਦੇ ਯੋਗਿੰਦਰ ਢੀਂਗਰਾ ਨੇ ਵੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਹਾਈਕਮਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਹਾਲ ਹੀ ਵਿੱਚ, ਸਿੱਧੂ ਨੇ ਢੀਂਗਰਾ ਨੂੰ ਪੀਪੀਸੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਸੀ, ਪਰ ਜਦੋਂ ਸਿੱਧੂ ਨੇ ਆਪਣੀ ਸਰਦਾਰੀ ਛੱਡ ਦਿੱਤੀ ਤਾਂ ਉਨ੍ਹਾਂ ਦੇ ਨਿਯੁਕਤ ਸਾਥੀ ਵੀ ਲਗਾਤਾਰ ਅਸਤੀਫ਼ੇ ਦੇ ਰਹੇ ਹਨ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੇ ਕਿਸ ਗੱਲ ਤੋਂ ਨਾਰਾਜ਼ ਹੋ ਕੇ ਦਿੱਤਾ ਅਸਤੀਫਾ? ਪੜ੍ਹੋ ਤਿੰਨ ਵੱਡੇ ਕਾਰਨ