ਦੋਰਾਹਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। 13 ਲੱਖ 70 ਹਜ਼ਾਰ ਰੁਪਏ ਦੀ ਨਕਲੀ ਕਰੰਸੀ ਸਣੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਗੁਰਦੀਪ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਮਕਾਨ ਨੰਬਰ 47 ਸੁਖਰਾਮ ਕਾਲੋਨੀ ਅਲੀਪੁਰ ਰੋਡ ਪਟਿਆਲਾ ਹਾਲ ਵਾਸੀ ਪਿੰਡ ਭਾਟੀਕੇ ਥਾਣਾ ਤਰਸਿੱਕਾ ਜ਼ਿਲ੍ਹਾ ਅੰਮ੍ਰਿਤਸਰ ਤੇ ਮਨਿੰਦਰਪਾਲ ਸਿੰਘ ਉਰਫ ਸੋਢੀ ਪੁੱਤਰ ਬਲਜੀਤ ਸਿੰਘ ਥਾਣਾ ਤਰਸਿੱਕਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।
ਪੁਲਿਸ ਟੀਮ ਚੈਕਿੰਗ ਲਈ ਬੇਅੰਤ ਸਿੰਘ ਚੌਕ ‘ਤੇ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਦੋਵੇਂ ਮੁਲਜ਼ਮ ਨਕਲੀ ਨੋਟਾਂ ਦੀ ਸਪਲਾਈ ਕਰਨ ਲਈ ਪਟਿਆਲਾ ਤੋਂ ਅੰਮ੍ਰਿਤਸਰ ਜਾ ਰਹੇ ਹਨ। ਦੋਵਾਂ ਖਿਲਾਫ ਮਾਮਲਾ ਦਰਜ ਕਰਕੇ ਦਿੱਲੀ-ਅੰਮ੍ਰਿਤਸਰ ਜੀਟੀ ਰੋਡ ‘ਤੇ ਨਾਕਾਬੰਦੀ ਕਰਕੇ ਚੈਕਿੰਗ ਸ਼ੁਰੂ ਕਰ ਦਿੱਤੀ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਇਨ੍ਹਾਂ ਨੂੰ ਰੋਕਿਆ ਤੇ ਇਨ੍ਹਾਂ ਕੋਲੋਂ 9 ਲੱਖ 50,000 ਰੁਪਏ ਦੀ ਨਕਲੀ ਭਾਰਤੀ ਕਰੰਸੀ ਬਰਾਮਦ ਕੀਤੀ।
ਇਹ ਵੀ ਪੜ੍ਹੋ : ਨਸ਼ੇ ‘ਚ ਟੱਲੀ DSP ਦਾ ਕਾਰਨਾਮਾ, ਚਲਾਈਆਂ ਅੰਨੇਵ੍ਹਾਹ ਗੋ.ਲੀਆਂ, ਪਾਰਕਿੰਗ ਨੂੰ ਲੈ ਕੇ ਹੋਇਆ ਸੀ ਵਿਵਾਦ
ਦੂਜੇ ਮੁਲਜ਼ਮ ਗੁਰਦੀਪ ਸਿੰਘ ਦੀ ਨਿਸ਼ਾਨਦੇਹੀ ‘ਤੇ 4 ਲੱਖ 20 ਹਜ਼ਾਰ ਰੁਪਏ ਦੀ ਨਕਲੀ ਕਰੰਸੀ ਤੋਂ ਇਲਾਵਾ ਪ੍ਰਿੰਟਰ ਤੇ ਨਕਲੀ ਨੋਟ ਬਣਾਉਣ ਦਾ ਸਾਮਾਨ ਬਰਾਮਦ ਕੀਤਾ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਗੁਰਦੀਪ ਸਿੰਘ ਨਕਲੀ ਨੋਟ ਬਣਾਉਣ ਦੇ ਦੋਸ਼ ਵਿਚ ਪਟਿਆਲਾ ਦੇ ਥਾਣਾ ਘੱਗਾ, ਥਾਣਾ ਸਦਰ ਤੇ ਥਾਣਾ ਸ਼ਹਿਰੀ ਵਿਚ 3 ਮਾਮਲੇ ਦਰਜ ਹਨ। ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਨ੍ਹਾਂ ਕੋਲੋਂ ਪੁੱਛਗਿਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –