ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਹੁਣ ਮਿਸ਼ਨ ਸੂਰਜ ਯਾਨੀ ਆਦਿਤਯ ਐੱਲ-1 ਦੇ ਸ਼ਨੀਵਾਰ ਨੂੰ ਹੋਣ ਵਾਲੇ ਲਾਂਚ ਦੇ ਵੀ ਗਵਾਹ ਬਣਨਗੇ। ਸਰਕਾਰੀ ਸਕੂਲਾਂ ਦੇ 23 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਲਈ ਰਵਾਨਾ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਅੱਜ ਇਹ ਵਿਦਿਆਰਥੀ ਪੀ.ਐਸ.ਐਲ.ਵੀ.- ਸੀ 57 ਅਦਿੱਤਯ ਐਲ1 ਦੀ ਲਾਂਚ ਦੇ ਗਵਾਹ ਬਨਣ ਲਈ ਰਵਾਨਾ ਹੋਏ ਹਨ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਇਨ੍ਹਾਂ ਵਿਦਿਆਰਥੀਆਂ ਦਾ ਇਸ ਸਬੰਧੀ ਆਉਣ ਵਾਲਾ ਸਾਰਾ ਖ਼ਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਨ ਵਿਚ ਸਾਇੰਸ ਵਿਸ਼ੇ ਸਬੰਧੀ ਦਿਲਚਸਪੀ ਪੈਦਾ ਕਰਨ ਲਈ ਇਹ ਉਪਰਾਲਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੰਦਰਯਾਨ-3 ਅਤੇ ਪੀ.ਐਸ.ਐਲ.ਵੀ.- ਸੀ 56 ਦੀ ਲਾਂਚ ਮੌਕੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸ਼੍ਰੀਹਰੀਕੋਟਾ ਗਏ ਸਨ। ਇਹ ਵੀ ਪੜ੍ਹੋ : ਬਿਨਾਂ ਵਿਆਹ ਦੇ ਜੰਮੇ ਬੱਚਿਆਂ ਦਾ ਵੀ ਮਾਪਿਆਂ ਦੀ ਜਾਇਦਾਦ ‘ਤੇ ਹੱਕ- ਸੁਪਰੀਮ ਕੋਰਟ ਦਾ ਵੱਡਾ ਫੈਸਲਾ ਇਸ ਤੋਂ ਪਹਿਲਾਂ ਮੰਤਰੀ ਬੈਂਸ ਨੇ ਕਿਹਾ ਸੀ ਕਿ ਹੁਣ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਾ ਸਿਰਫ਼ ਪੜ੍ਹਾਇਆ ਜਾਂਦਾ ਹੈ, ਸਗੋਂ ਉਨ੍ਹਾਂ ਨੂੰ ਚੀਜ਼ਾਂ ਦਾ ਪ੍ਰੈਕਟੀਕਲ ਗਿਆਨ ਵੀ ਦਿੱਤਾ ਜਾਂਦਾ ਹੈ। ਵਿਦਿਆਰਥੀਆਂ ਲਈ ਵਿਦਿਅਕ ਅਤੇ ਉਦਯੋਗਿਕ ਟੂਰ ਕਰਵਾਏ ਜਾਂਦੇ ਹਨ। ਇਸ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਦੇ 23 ਵਿਦਿਆਰਥੀਆਂ ਨੂੰ ਇਸਰੋ ਹੈੱਡਕੁਆਰਟਰ ਸ਼੍ਰੀਹਰੀਕੋਟਾ ਭੇਜਿਆ ਜਾ ਰਿਹਾ ਹੈ। ਇਸ ਦੇ ਲਈ ਸਿੱਖਿਆ ਵਿਭਾਗ ਦੀ ਤਰਫੋਂ ਇਸਰੋ ਨਾਲ ਇਕ ਸਮਝੌਤਾ ਕੀਤਾ ਗਿਆ ਹੈ। ਇਨ੍ਹਾਂ ਬੱਚਿਆਂ ਦੇ ਟੂਰ ‘ਤੇ ਹੋਣ ਵਾਲਾ ਸਾਰਾ ਖਰਚਾ ਵੀ ਸਿੱਖਿਆ ਵਿਭਾਗ ਵੱਲੋਂ ਚੁੱਕਿਆ ਜਾਵੇਗਾ। ਵੀਡੀਓ ਲਈ ਕਲਿੱਕ ਕਰੋ -:

“ਮਾਣਕ ਦੇ ਦੋਹਤੇ’ ਹਸਨ ਮਾਣਕ ਨੂੰ ਫਿਰ ਗਾਉਣ ਤੋਂ ਰੋਕੂ ਇੰਦੀ ਬਲਿੰਗ? ਕਚਿਹਰੀਆਂ ‘ਚ ਪਹੁੰਚਕੇ ਕਰ’ਤੇ ਵੱਡੇ ਖੁਲਾਸੇ, ਸੁਣੋ 25 ਲੱਖ ‘ਚ ਕੌਣ ਕਰਦਾ ਸੀ ਸਮਝੌਤਾ? “
