ਚੱਕਰਵਾਤੀ ਤੂਫਾਨ ਬਿਪਰਜੋਏ ਦੇ ਕਹਿਰ ਦੌਰਾਨ ਰੈਸਕਿਊ ਕੈਂਪ ‘ਚ 700 ਤੋਂ ਵੱਧ ਬੱਚਿਆਂ ਦੇ ਜਨਮ ਲਿਆ ਹੈ। ਦਰਅਸਲ, ਤੂਫਾਨ ਆਉਣ ਦੇ 72 ਘੰਟੇ ਪਹਿਲਾਂ ਗੁਜਰਾਤ ਸਰਕਾਰ ਨੇ 8 ਉੱਚ ਜੋਖ਼ਮ ਵਾਲੇ ਜ਼ਿਲ੍ਹਿਆਂ ਤੋਂ ਲਗਭਗ 1 ਲੱਖ ਲੋਕਾਂ ਨੂੰ ਬਚਾ ਕੇ ਕੈਂਪ ਵਿਚ ਭੇਜਿਆ ਗਿਆ ਸੀ। ਬਚਾਏ ਗਏ ਲੋਕਾਂ ਵਿੱਚ 1,152 ਗਰਭਵਤੀ ਔਰਤਾਂ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ 707 ਔਰਤਾਂ ਨੇ ਤੂਫ਼ਾਨ ਦੌਰਾਨ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਬੱਚੇ ਨੂੰ ਜਨਮ ਦਿੱਤਾ।
ਗੁਜਰਾਤ ਸਰਕਾਰ ਨੇ ਦੱਸਿਆ ਕਿ 302 ਸਰਕਾਰੀ ਗੱਡੀਆਂ ਅਤੇ 202 ਐਂਬੂਲੈਂਸਾਂ ਨੂੰ ਇਹ ਯਕੀਨੀ ਬਣਾਉਣ ਲਈ ਤਾਇਨਾਤ ਕੀਤਾ ਗਿਆ ਸੀ ਕਿ ਬੱਚਿਆਂ ਦੀ ਡਿਲੀਵਰੀ ਵਿੱਚ ਕੋਈ ਦਿੱਕਤ ਨਾ ਆਵੇ। ਇਨ੍ਹਾਂ ਐਂਬੂਲੈਂਸਾਂ ਵਿੱਚ ਮੈਡੀਕਲ ਸਟਾਫ਼ ਵੀ ਸੀ। ਕੱਛ ਜ਼ਿਲ੍ਹੇ ਦੇ DM ਅਮਿਤ ਅਰੋੜਾ ਨੇ ਕਿਹਾ ਕਿ ਅਸੀਂ 512 ਔਰਤਾਂ ਨੂੰ ਉਪ-ਜ਼ਿਲ੍ਹਾ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ, ਜਿਨ੍ਹਾਂ ਵਿੱਚੋਂ 274 ਔਰਤਾਂ ਨੇ ਸੁਰੱਖਿਅਤ ਬੱਚੇ ਨੂੰ ਜਨਮ ਦਿੱਤਾ ਹੈ ਅਤੇ ਉਹ ਆਪਣੇ ਘਰਾਂ ਨੂੰ ਪਰਤ ਗਈਆਂ ਹਨ। ਬਾਕੀ ਔਰਤਾਂ ਹਾਲੇ ਵੀ ਹਸਪਤਾਲ ਵਿੱਚ ਦਾਖ਼ਲ ਹਨ।
ਦੱਸ ਦੇਈਏ ਕਿ ਸੂਬਾ ਸਰਕਾਰ ਹੁਣ ਤੱਕ 94 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾ ਚੁੱਕੀ ਹੈ। ਕਰੀਬ 8 ਰਾਜਾਂ ‘ਚ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ। ਜਿਨ੍ਹਾਂ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਉਨ੍ਹਾਂ ਵਿੱਚ 8900 ਬੱਚੇ, 1100 ਗਰਭਵਤੀ ਔਰਤਾਂ ਸ਼ਾਮਲ ਹਨ। ਚੱਕਰਵਾਤ ਨਾਲ ਨਜਿੱਠਣ ਲਈ ਕਈ ਰਾਹਤ ਅਤੇ ਬਚਾਅ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ।
NDRF, SDRF, ਸੜਕ ਵਿਭਾਗ, ਟਰਾਂਸਪੋਰਟ ਵਿਭਾਗ, ਊਰਜਾ ਵਿਭਾਗ ਨੂੰ ਚੱਕਰਵਾਤ ਤੋਂ ਪੈਦਾ ਹੋਣ ਵਾਲੀ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਰੱਖਿਆ ਗਿਆ ਹੈ। ਭਾਰਤੀ ਸੈਨਾ, ਹਵਾਈ ਸੈਨਾ ਅਤੇ ਜਲ ਸੈਨਾ ਵੀ ਚੱਕਰਵਾਤ ਨਾਲ ਨਜਿੱਠਣ ਲਈ ਤਿਆਰ ਹਨ। ਸਰਕਾਰ ਚੱਕਰਵਾਤ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ, ਸਰਕਾਰ ਕਿਸੇ ਵੀ ਸੰਭਾਵੀ ਨੁਕਸਾਨ ‘ਤੇ ਨਜ਼ਰ ਰੱਖ ਰਹੀ ਹੈ।
ਇਹ ਵੀ ਪੜ੍ਹੋ : BSNL ਦੇ 21 ਅਧਿਕਾਰੀ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਫਸੇ, CBI ਨੇ FIR ਕੀਤੀ ਦਰਜ
ਚੱਕਰਵਾਤੀ ਤੂਫਾਨ ਬਿਪਰਜੋਏ ਬੀਤੀ ਰਾਤ 11.30 ਵਜੇ ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਜਾਖਾਊ ਤੱਟ ਨਾਲ ਟਕਰਾ ਗਿਆ। ਹਾਲਾਂਕਿ ਤੱਟ ਨਾਲ ਟਕਰਾਉਣ ਤੋਂ ਬਾਅਦ ਤੂਫਾਨ ਦੀ ਰਫਤਾਰ ‘ਚ ਲਗਾਤਾਰ ਕਮੀ ਆ ਰਹੀ ਹੈ। ਹੁਣ ਇਹ ਤੂਫ਼ਾਨ ਰਾਜਸਥਾਨ ਵੱਲ ਵਧ ਰਿਹਾ ਹੈ ਅਤੇ ਇਸ ਦੀ ਰਫ਼ਤਾਰ 75-85 ਕਿਲੋਮੀਟਰ ਪ੍ਰਤੀ ਘੰਟਾ ਹੈ।
ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਅੱਜ ਅਤੇ ਕੱਲ੍ਹ ਰਾਜਸਥਾਨ ਅਤੇ ਗੁਜਰਾਤ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਅਗਲੇ ਚਾਰ ਦਿਨਾਂ ਤੱਕ ਰਾਜਸਥਾਨ, ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਦਿੱਲੀ ਵਿੱਚ ਲਗਾਤਾਰ ਚਾਰ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: