ਕਿਸਾਨ ਅੰਦੋਲਨ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਸਾਨਾਂ ਨੂੰ ਚਿੱਠੀ ਭੇਜੀ ਹੈ, ਜਿਸ ਵਿੱਚ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇਸ ਅੰਦੋਲਨ ਨੂੰ 9 ਦਸੰਬਰ ਦੇ ਨੇੜੇ-ਤੇੜੇ ਖਤਮ ਕਰ ਦਿੱਤਾ ਜਾਵੇਗਾ।
ਹਾਲਾਂਕਿ ਸੰਯੁਕਤ ਕਿਸਾਨ ਮੋਰਚੇ ਨੇ ਅਜੇ ਇਸ ਦਾ ਐਲਾਨ ਨਹੀਂ ਕੀਤਾ ਹੈ। ਫਿਲਹਾਲ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਚੱਲ ਰਹੀ ਹੈ, ਜਿਸ ਤੋਂ ਬਾਅਦ ਹੀ ਮੋਰਚਾ ਆਪਣਾ ਫੈਸਲਾ ਸੁਣਾਏਗਾ।
ਸੰਯੁਕਤ ਕਿਸਾਨ ਮੋਰਚੇ ਨੂੰ ਗ੍ਰਹਿ ਮੰਤਰੀ ਦੀ ਚਿੱਠੀ ਉਸ ਵੇਲੇ ਮਿਲੀ ਜਦੋਂ ਉਨ੍ਹਾਂ ਦੀ ਮੀਟਿੰਗ ਚੱਲ ਰਹੀ ਸੀ। ਇਹ ਚਿੱਠੀ ਸਰਕਾਰੀ ਅਧਿਕਾਰੀਆਂ ਵੱਲੋਂ ਭੇਜੀ ਗਈ ਹੈ। ਚਿੱਠੀ ਵਿੱਚ ਭਰੋਸਾ ਦਿੱਤਾ ਗਿਆ ਹੈ ਕਿ ਕਿਸਾਨਾਂ ‘ਤੇ ਵੱਖ-ਵੱਖ ਸੂਬਿਆਂ ਤੇ ਥਾਣਿਆਂ ਵਿੱਚ ਦਰਜ ਕੀਤੇ ਗਏ ਸਾਰੇ ਮਾਮਲੇ ਵਾਪਿਸ ਲੈ ਲਏ ਜਾਣਗੇ, ਹਾਲਾਂਕਿ ਅਦਾਲਤੀ ਪ੍ਰਕਿਰਿਆ ਉਸੇ ਤਰ੍ਹਾਂ ਜਾਰੀ ਰਹੇਗੀ। ਕਿਸਾਨਾਂ ਨੂੰ ਵੱਖ-ਵੱਖ ਸੂਬੇ ਦੀਆਂ ਸਰਕਾਰਾਂ ਵੱਲੋਂ ਮੁਆਵਜ਼ਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਚਿੱਠੀ ਮਿਲਣ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ 9 ਦਸੰਬਰ ਨੂੰ ਕਿਸਾਨ ਅੰਦੋਲਨ ਖਤਮ ਕਰ ਸਕਦੀਆਂ ਹਨ, ਹਾਲਾਂਕਿ ਅਧਿਕਾਰਤ ਤੌਰ ‘ਤੇ ਇਸ ਦਾ ਐਲਾਨ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ : ਕਿਸਾਨਾਂ ਦੀ ਮੀਟਿੰਗ ‘ਚ ਪਹੁੰਚੀ ਅਮਿਤ ਸ਼ਾਹ ਦੀ ਚਿੱਠੀ, 9 ਦਸੰਬਰ ਦੇ ਨੇੜੇ ਖਤਮ ਹੋ ਸਕਦਾ ਹੈ ਅੰਦੋਲਨ
ਉਥੇ ਮੌਜੂਦ ਨਿਹੰਗ ਜਥੇਬੰਦੀਆਂ ਦਾ ਕਹਿਣਾ ਹੈ ਕਿ ਜਿਵੇਂ ਹੀ ਸੰਯੁਕਤ ਕਿਸਾਨ ਮੋਰਚੇ ਦੇ ਅੰਦੋਲਨ ਸਮਾਪਤੀ ਦਾ ਐਲਾਨ ਕਰਦਾ ਹੈ, ਉਸ ਤੋਂ ਤਿੰਨ ਦਿਨ ਬਾਅਦ ਸਵੇਰੇ 10 ਵਜੇ ਕਿਸਾਨਾਂ ਦੀ ਫਤਿਹ ਮਨਾਉਣ ਲਈ ਫਤਿਹ ਮਾਰਚ ਕੱਢਿਆ ਜਾਵੇਗਾ। ਇਹ ਫਤਿਹ ਮਾਰਚ ਸਿੰਘੂ ਬਾਰਡਰ ਤੋਂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਤੱਕ ਮਾਰਚ ਕੱਢਿਆ ਜਾਵੇਗਾ।