ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੂਬੇ ਵਿਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਕੀਤੀਆਂ ਜਾ ਰਆਂ ਕੋਸ਼ਿਸ਼ਾਂ ਅਧੀਨ ਸੂਬੇ ਵਿਚ ਕੰਮ ਕਰ ਰਹੇ ਆਊਟ ਸੋਰਸਿੰਗ ਕੋਚਾਂ ਦੇ ਤਨਖਾਹਾਂ ਵਿਚ ਦੋ ਤੋਂ ਢਾਈ ਗੁਣਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਤੇ ਪੰਜਾਬ ਸਟੇਟ ਸਪੋਰਟਸ ਕੌਂਸਲ ਦੇ ਪ੍ਰਧਾਨ ਸੂਬੇ ਦੇ ਸਮੂਹ ਜ਼ਿਲ੍ਹਿਆਂ ਵਿਚ ਤਾਇਨਾਤ ਐਗਜ਼ੀਕਿਊਟਿਵ ਕੋਚ-2 ਦੀ ਮਹੀਨਾਵਾਰ ਤਨਖਾਹ 17,733 ਰੁਪਏ ਤੋਂ ਵਦਾ ਕੇ 35000 ਰੁਪਏ, ਐਗਜ਼ੀਕਿਊਟਿਵ ਕੋਚ-1 ਦੀ ਤਨਖਾਹ 16,893 ਰੁਪਏ ਤੋਂ ਵਧਾ ਕੇ 30,000 ਰੁਪਏ ਪ੍ਰਤੀ ਮਹੀਨਾ ਤੇ ਐਗਜ਼ੀਕਿਊਟਿਵ ਕੋਚ ਦੀ ਤਨਖਾਹ 11,917 ਰੁਪਏ ਤੋਂ ਵਧਾ ਕੇ 25,000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਕੋਚਾਂ ਦੀ ਤਨਖਾਹ ਵਿਚ ਸਾਲਾਨਾ 3 ਫੀਸਦੀ ਵਾਧਾ ਵੀ ਕੀਤਾ ਜਾਵੇਗਾ।
ਖੇਡ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿਚ ਆਊਟਸੋਰਸਿੰਗ ‘ਤੇ ਤਾਇਨਾਤ ਕੋਚਾਂ ਵੱਲੋਂ ਲੰਬੇ ਸਮੇਂ ਤੋਂ ਆਪਣੀ ਤਨਖਾਹ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਮੁੱਖ ਮੰਤਰੀ ਜੀ ਦੇ ਧਿਆਨ ਵਿਚ ਇਹ ਮਾਮਲਾ ਆਉਣ ਦੇ ਬਾਅਦ ਤੁਰੰਤ ਮੰਗ ਮਨਜ਼ੂਰ ਕਰਨ ਦਾ ਫੈਸਲਾ ਕੀਤਾ। ਇਸ ਫੈਸਲੇ ਤਹਿਤ ਆਊਟ ਸੋਰਸਿੰਗ ‘ਤੇ ਕੰਮ ਕਰ ਰਹੇ ਕੋਚਾਂ ਦੀ ਤਨਖਾਹ ਪ੍ਰਤੀ ਮਹੀਨਾ ਦੋ ਤੋਂ ਢਾਈ ਗੁਣਾ ਵਧਾ ਦਿੱਤੀ ਗਈ ਹੈ। ਇਹ ਫੈਸਲਾ 18 ਸਤੰਬਰ 2023 ਤੋਂ ਲਾਗੂ ਹੋਵੇਗਾ।
ਇਹ ਵੀ ਪੜ੍ਹੋ : ਕੈਟਾਲਿਨ ਕਾਰਿਕੋ ਤੇ ਡਰੂ ਵੀਸਮੈਨ ਨੂੰ ਮਿਲਿਆ ਚਕਿਤਸਾ ਦਾ ਨੋਬਲ ਪੁਰਸਕਾਰ, ਕੋਰੋਨਾ ਟੀਕਾ ਬਣਾਉਣ ‘ਚ ਕੀਤੀ ਸੀ ਮਦਦ
ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਖੇਡ ਤੇ ਖਿਡਾਰੀਆਂ ਲਈ ਆਪਣੇ ਖਜ਼ਾਨੇ ਖੋਲ੍ਹੇ ਗਏ ਹਨ। ਹਾਂਗਜੂ ਏਸ਼ੀਅਨ ਗੇਮਸ ਵਿਚ ਪੰਜਾਬ ਦੇ ਖਿਡਾਰੀ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਤੇ 1962 ਦੇ ਜਕਾਰਤਾ ਏਸ਼ੀਅਨ ਗੇਮਜ਼ ਦੇ ਬਾਅਦ 5 ਸੋਨ ਤਮਗੇ ਜਿੱਤੇ ਹਨ। ਖਿਡਾਰੀਆਂ ਨੂੰ ਇਨਾਮ ਰਕਮ ਵਧਾਉਣ, ਤਿਆਰੀ ਲਈ ਨਕਦ ਰਕਮ, ਵਜ਼ੀਫਾ ਸਕੀਮ ਦੇ ਇਲਾਵਾ ਕੋਚਾਂ ਤੇ ਖੇਡ ਪ੍ਰਮੋਟਰਾਂ ਲਈ ਐਵਾਰਡ ਸ਼ੁਰੂ ਕੀਤੇ ਗਏ ਹਨ। ਹੁਣ ਕੋਚਾਂ ਦੀਆਂ ਵੀ ਪੈਂਡਿੰਗ ਮੰਗਾਂ ਪੂਰੀਆਂ ਕਰਦੇ ਹੋਏ ਉਨ੍ਹਾਂ ਦੀਆਂ ਤਨਖਾਹਾਂ ਵਿਚ ਵਾਧਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: