ਫਾਜ਼ਿਲਕਾ ਦੇ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਟਾਹਲੀਵਾਲਾ ‘ਚ ਚੱਲ ਰਹੇ ਵਿਆਹ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ ਔਰਤ ਆਪਣੇ ਭਰਾਵਾਂ ਨਾਲ ਪਹੁੰਚੀ ਅਤੇ ਲਾੜੇ ਅਤੇ ਹੋਰ ਲੋਕਾਂ ਦੀ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਲਾੜਾ ਮੌਕੇ ਤੋਂ ਫਰਾਰ ਹੋ ਗਿਆ, ਜਿਸ ਤੋਂ ਬਾਅਦ ਵਿਆਹ ‘ਚ ਆਏ ਲੋਕਾਂ ਦੀ ਵੀ ਕੁੱਟਮਾਰ ਕੀਤੀ ਗਈ ਗਈ।
ਜਾਣਕਾਰੀ ਅਨੁਸਾਰ ਲਾੜਾ ਜਿਸ ਕੁੜੀ ਨਾਲ ਤੀਜਾ ਵਿਆਹ ਕਰਵਾਉਣ ਜਾ ਰਿਹਾ ਸੀ, ਵਿਚੋਲੇ ਨੇ ਉਸ ਨੂੰ ਧੋਖਾ ਦਿੰਦਿਆ ਕਿਹਾ ਸੀ ਕਿ ਮੁੰਡਾ ਕੁਆਰਾ ਹੈ। ਜਦੋਂ ਕਿ ਉਹ ਪਹਿਲਾਂ ਵੀ ਦੋ ਵਾਰ ਵਿਆਹ ਕਰਵਾ ਚੁੱਕਾ ਹੈ। ਕੁੜੀ ਦੇ ਪਿਓ ਨੇ ਰੋਂਦੇ ਹੋਏ ਦੱਸਿਆ ਕਿ ਉਸ ਨਾਲ ਧੋਖਾ ਹੋਇਆ ਹੈ। ਅੱਜ ਉਸ ਦੀ ਧੀ ਦੇ ਵਿਆਹ ਦਾ ਬਰਾਤ ਆਈ ਸੀ, ਪਰ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉਨ੍ਹਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਮੈਟ੍ਰੀਮੋਨੀਅਲ ਸਾਈਟ ‘ਤੇ ਮਿਲੀ ਔਰਤ ਨਿਕਲੀ ਠੱਗ, ਇੰਜੀਨੀਅਰ ਤੋ ਇੱਕ ਮਹੀਨੇ ‘ਚ ਇੱਕ ਕਰੋੜ ਦੀ ਠੱਗੀ
ਕੁੜੀ ਦੇ ਪਿਓ ਨੇ ਦੱਸਿਆ ਕਿ ਉਸ ਨੇ ਆਪਣੀ ਕੁੜੀ ਦੇ ਵਿਆਹ ਲਈ ਆਪਣੀਆਂ 20 ਬੱਕਰੀਆਂ ਵੇਚ ਦਿੱਤੀਆਂ ਸਨ ਅਤੇ ਉਸ ਦੀਆਂ ਚਾਰ ਧੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਵਿਆਹ ਦੀ ਬਾਰਾਤ ਲਾਧੂਕਾ ਮੰਡੀ ਤੋਂ ਆਈ ਸੀ। ਦੱਸ ਦੇਈਏ ਕਿ ਵਿਆਹ ਵਿੱਚ ਕੁੱਲ ਤਿੰਨ ਧਿਰਾਂ ਨੇ ਇੱਕ ਦੂਜੇ ਦੇ ਖਿਲਾਫ ਹੰਗਾਮਾ ਕੀਤਾ। ਇਸ ਦੌਰਾਨ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਿਸੇ ਤਰ੍ਹਾਂ ਮਾਮਲਾ ਸ਼ਾਂਤ ਕਰਵਾਇਆ ਅਤੇ ਤਿੰਨੋਂ ਧਿਰਾਂ ਵੱਲੋਂ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: