Captain announces Rs : ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹੌਲਦਾਰ (ਗਨਰ) ਅੰਮ੍ਰਿਤਸਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਵਗਦੀ ਸਿਓਮ ਨਦੀ ਵਿਚ ਡਿੱਗ ਪਿਆ ਸੀ ਅਤੇ 7 ਮਈ, 2021 ਨੂੰ ਉਸ ਨੂੰ ਮ੍ਰਿਤਕ ਐਲਾਨਿਆ ਗਿਆ ਸੀ।
ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨ੍ਹਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ। ਹੌਲਦਾਰ (ਗਨਰ) ਅੰਮ੍ਰਿਤਪਾਲ ਸਿੰਘ ਸੰਗਰੂਰ ਜ਼ਿਲੇ ਦੇ ਪਿੰਡ ਖੇੜੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਆਪਣੀ ਪਤਨੀ ਹਰਮੀਤ ਕੌਰ (ਵਾਰਸ), 11 ਵਰ੍ਹਿਆਂ ਦਾ ਪੁੱਤਰ ਗੁਰਸੇਵਕ ਸਿੰਘ, ਪਿਤਾ ਬਲਵੀਰ ਸਿੰਘ, ਮਾਤਾ ਭਗਵਾਨ ਕੌਰ ਅਤੇ ਭਰਾ ਹਰਵਿੰਦਰ ਸਿੰਘ ਨੂੰ ਛੱਡ ਗਿਆ। ਸ਼ਹੀਦ ਦੀ ਮ੍ਰਿਤਕ ਦੇਹ ਦਾ ਅੱਜ ਹੀ ਉਸ ਦੇ ਜੱਦੀ ਪਿੰਡ ਸਸਕਾਰ ਕਰ ਦਿੱਤਾ ਗਿਆ।