ਫਰੀਦਕੋਟ ਜ਼ਿਲ੍ਹੇ ਦੇ ਪਿੰਡ ਹਰੀ ਨੌਂ ਦੇ ਗੁਰਪ੍ਰੀਤ ਕਤਲਕਾਂਡ ਵਿਚ SIT ਨੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਸਪੈਸ਼ਲ ਜੱਜ ਦਿਨੇਸ਼ ਕੁਮਾਰ ਵਧਵਾ ਦੀ ਅਦਲਾਤ ਵਿਚ 12 ਮੁਲਜ਼ਮਾਂ ਖਿਲਾਫ ਲਗਭਗ 1435 ਪੰਨ੍ਹਿਆਂ ਦੀ ਚਾਰਜਸ਼ੀਟ ਦਾਖਲ ਕੀਤੀ।
ਇਸ ਕੇਸ ਵਿਚ ਕੁੱਲ 17 ਮੁਲਜ਼ਮ ਨਾਮਜ਼ਦ ਹਨ ਜਿਨ੍ਹਾਂ ਵਿਚ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਸਾਂਸਦ ਅੰਮ੍ਰਿਤਪਾਲ ਸਿੰਘ ਸਣੇ 5 ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ। ਇਸ ਮਾਮਲੇ ਦੀ ਸੁਣਵਾਈ ਜ਼ਿਲ੍ਹਾ ਅਦਾਲਤ ਵਿਚ ਅੱਜ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪਾਰਕਿੰਗ ਵਿਵਾਦ ਨੂੰ ਲੈ ਕੇ ਮੋਹਾਲੀ ‘ਚ ਵਿਗਿਆਨੀ ਦੀ ਮੌਤ, IISER ‘ਚ ਕੰਮ ਕਰਦਾ ਸੀ ਅਭਿਸ਼ੇਕ
ਦੱਸ ਦੇਈਏ ਕਿ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਸਾਬਕਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀ ਨੌਂ ਦੀ ਪਿਛਲੇ ਸਾਲ 9 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ ਤੇ ਇਸ ਕੇਸ ਵਿਚ ਪੁਲਿਸ ਨੇ ਕੁਝ ਮੁਲਜ਼ਮਾਂ ਨੂੰ ਗ੍ਰਿਫਤਾਰ ਵੀ ਕੀਤਾ ਸੀ ਜਦੋਂ ਕਿ ਕੁਝ ਦੀ ਗ੍ਰਿਫਤਾਰੀ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -:
