ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ’ਚ ਨਜਰ ਆ ਰਹੇ ਹਨ। ਭਗਵੰਤ ਮਾਨ ਵੱਲੋਂ ਅੱਜ ਪਟਿਆਲਾ ਦੇ ਨਾਭਾ ਜੇਲ੍ਹ ‘ਚ ਅਚਨਚੇਤ ਚੈਕਿੰਗ ਕੀਤੀ ਗਈ ਸੀ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਦੇਵ ਮਾਨ, ਪਟਿਆਲਾ ਦੇ SSP ਵਰੁਣ ਸ਼ਰਮਾ, DC ਸਾਕਸ਼ੀ ਸਾਹਣੀ ਅਤੇ ਜੇਲ੍ਹ ਪ੍ਰਸ਼ਾਸਨ ਦੇ ਉੱਚ-ਅਧਿਕਾਰੀ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੇਲ੍ਹ ਦੇ ਪੂਰੇ ਇਲਾਕੇ ਦਾ ਦੌਰਾ ਕੀਤਾ ਗਿਆ। ਇਸ ਮੌਕੇ CM ਮਾਨ ਨੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਪਰੇਸ਼ਾਨੀ ਆਉਂਦੀ ਹੈ ਤਾਂ ਜੇਲ੍ਹ ਸੁਪਰਡੈਂਟ ਨੂੰ ਦੱਸਿਆ ਜਾਵੇ। ਸਰਕਾਰ ਉਨ੍ਹਾਂ ਕਮੀਆਂ ਨੂੰ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ।
ਇਸਦੇ ਨਾਲ ਹੀ CM ਮਾਨ ਨੇ ਹਵਾਲਾਤੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਤੁਸੀਂ ਇੱਥੋਂ ਚੰਗੀਆਂ ਚੀਜ਼ਾਂ ਸਿਖ ਕੇ ਜਾਓ ਤਾਂ ਜੋ ਜੇਲ੍ਹ ਤੋਂ ਬਾਹਰ ਜਾਣ ਤੋਂ ਬਾਅਦ ਸਮਾਜ ਅਤੇ ਪਰਿਵਾਰ ‘ਚ ਜ਼ਿੰਦਗੀ ਦਾ ਸਮਾਂ ਨਾ ਖ਼ਰਾਬ ਹੋਵੇ। ਇਸ ਤੋਂ ਇਲਾਵਾ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਕੋਈ ਕੈਦੀ ਪੜ੍ਹਨਾ ਚਾਹੁੰਦਾ ਹੈ ‘ਤਾਂ ਉਨ੍ਹਾਂ ਲਈ ਜੇਲ੍ਹ ‘ਚ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।
ਇਹ ਵੀ ਪੜ੍ਹੋ:‘ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਖਰਚੇ ਜਾਣਗੇ 7.73 ਕਰੋੜ ਰੁ.’ : ਮੰਤਰੀ ਨਿੱਜਰ
ਜੇਲ੍ਹ ਵਿੱਚ ਕੈਦੀਆਂ ਲਈ ਚੱਲ ਰਹੀਆਂ ਗਤੀਵਿਧੀਆਂ ਸਬੰਧੀ ਭਗਵੰਤ ਮਾਨ ਨੇ ਜੇਲ੍ਹ ਪ੍ਰਸ਼ਾਸਨ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਤੱਕ ਸਮਾਂ ਹੈ, ਕੈਦੀਆਂ ਨੂੰ ਬਿਹਤਰ ਇਨਸਾਨ ਬਣਾਉਣ ਦੇ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ। ਕੈਦੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇ ਤਾਂ ਜੋ ਉਹ ਸਜ਼ਾ ਪੂਰੀ ਕਰਨ ਤੋਂ ਬਾਅਦ ਬਾਹਰ ਜਾ ਕੇ ਆਤਮ ਨਿਰਭਰ ਬਣ ਕੇ ਕਾਰੋਬਾਰ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ -: