ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਲ ਬਾਡੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਸ਼ਹਿਰਾਂ ਨੂੰ ਦੇਸ਼ ਦੇ ਸਾਫ-ਸੁਥਰੇ ਅਤੇ ਮੋਹਰੀ ਸ਼ਹਿਰਾਂ ਵਿਚ ਗਿਨਾਉਣ ਲਈ ਸਾਡੀ ਸਰਕਾਰ ਉਨ੍ਹਾਂ ਨੂੰ ਬੇਹਤਰ ਬਣਾਉਣ ਲਈ ਸਖਤ ਮਿਹਨਤ ਕਰ ਰਹੀ ਹੈ।
ਟਵੀਟ ਵਿਚ ਉਨ੍ਹਾਂ ਨੇ ਕਿਹਾ ਕਿ ‘ਸ਼ਹਿਰੀ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ, ਪੀਣ ਯੋਗ ਪਾਣੀ ਅਤੇ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਲੋਕਲ ਬਾਡੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ..ਦੇਸ਼ ਦੇ ਸਾਫ਼-ਸੁਥਰੇ ਅਤੇ ਮੋਹਰੀ ਸ਼ਹਿਰਾਂ ‘ਚ ਪੰਜਾਬ ਦੇ ਸ਼ਹਿਰਾਂ ਨੂੰ ਸ਼ੁਮਾਰ ਕਰਨ..ਸ਼ਹਿਰੀ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਲਈ ਸਾਡੀ ਸਰਕਾਰ ਯਤਨਸ਼ੀਲ ਹੈ।’
ਵੀਡੀਓ ਲਈ ਕਲਿੱਕ ਕਰੋ -: