ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਇਸ ਵਾਰ ਕਿਸਾਨ ਵੀ ਸੰਯੁਕਤ ਸਮਾਜ ਮੋਰਚੇ ਨਾਲ ਚੋਣ ਮੈਦਾਨ ਵਿੱਚ ਹਨ। ਐੱਸ.ਐੱਸ.ਐੱਮ. ਨੂੰ ਚੋਣਾਂ ਤੋਂ ਪਹਿਲਾਂ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸੀਪੀਆਈ (ਐਮਐਲ) ਤੋਂ ਬਾਅਦ ਕਮਿਊਨਿਟਸ ਪਾਰਟੀ ਆਫ਼ ਇੰਡੀਆ (ਸੀਪੀਆਈ) ਨੇ ਵੀ ਸੰਯੁਕਤ ਸਮਾਜ ਮੋਰਚਾ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੀਪੀਆਈ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 22 ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਸੀਪੀਆਈ ਵੱਲੋਂ 15 ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।
ਸੀਪੀਆਈ ਨੇ ਦੋਸ਼ ਲਾਇਆ ਹੈ ਕਿ ਸੰਯੁਕਤ ਸਮਾਜ ਮੋਰਚਾ ਵਿੱਚ ਸਿਰਫ਼ ਬਲਬੀਰ ਸਿੰਘ ਰਾਜੇਵਾਲ ਹੀ ਫ਼ੈਸਲੇ ਲੈ ਰਹੇ ਹਨ। ਪਹਿਲਾਂ ਇਸ ਨੂੰ 9 ਸੀਟਾਂ ਦਿੱਤੀਆਂ ਗਈਆਂ ਸਨ, ਪਰ ਬਾਅਦ ਵਿੱਚ ਬਿਨਾਂ ਕੋਈ ਕਾਰਨ ਦੱਸੇ ਇਨ੍ਹਾਂ ਨੂੰ ਘਟਾ ਕੇ 6 ਕਰ ਦਿੱਤਾ ਗਿਆ।
ਸੀਪੀਆਈ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, ”ਅਸੀਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਇਕੱਠੇ ਹੋ ਕੇ ਲੜਾਈ ਲੜੀ ਹੈ। ਬਾਅਦ ਵਿੱਚ ਕੁਝ ਜਥੇਬੰਦੀਆਂ ਨੇ ਚੋਣਾਂ ਲੜਨ ਲਈ ਸੰਯੁਕਤ ਸਮਾਜ ਮੋਰਚਾ ਬਣਾਇਆ। ਅਸੀਂ ਰਾਸ਼ਟਰੀ ਪਾਰਟੀ ਹਾਂ ਅਤੇ ਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਆਪਣੇ ਚੋਣ ਨਿਸ਼ਾਨ ‘ਤੇ ਚੋਣ ਲੜਾਂਗੇ। ਪਰ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਤੁਸੀਂ ਐੱਸ.ਐੱਸ.ਐੱਮ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨੀ ਹੈ।”
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਸੀਪੀਆਈ ਨੇ ਲੱਖਾ ਸਿਧਾਣਾ ਦੀ ਐਸਐਸਐਮ ਵੱਲੋਂ ਨਾਮਜ਼ਦਗੀ ’ਤੇ ਵੀ ਸਵਾਲ ਉਠਾਏ ਹਨ। ਸੀਪੀਆਈ ਦਾ ਕਹਿਣਾ ਹੈ ਕਿ ਐੱਸਐੱਸਐੱਮ ਉਮੀਦਵਾਰਾਂ ਦੀ ਚੋਣ ਕਰਦੇ ਸਮੇਂ ਉਨ੍ਹਾਂ ਦੇ ਵਿਵਾਦਿਤ ਅਕਸ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਸੀਪੀਆਈ ਨੇ ਦਾਅਵਾ ਕੀਤਾ ਹੈ ਕਿ ਜਿਨ੍ਹਾਂ ਲੋਕਾਂ ਦਾ ਕਿਸਾਨ ਅੰਦੋਲਨ ਵਿੱਚ ਸਹਿਯੋਗ ਨਹੀਂ ਸੀ, ਉਨ੍ਹਾਂ ਨੂੰ ਵੀ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ।
ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਲਈ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਨਾਲ ਗਠਜੋੜ ਕੀਤਾ ਹੈ। ਬਲਬੀਰ ਸਿੰਘ ਰਾਜੇਵਾਲ ਨੂੰ ਸੰਯੁਕਤ ਸਮਾਜ ਮੋਰਚੇ ਦੀ ਤਰਫੋਂ ਮੁੱਖ ਮੰਤਰੀ ਚਿਹਰਾ ਚਿਹਰਾ ਬਣਾਇਆ ਗਿਆ ਹੈ।