ਲਗਾਤਾਰ ਮੀਂਹ ਦੇ ਬਾਅਦ ਪੰਜਾਬ ਵਿਚ ਵਿਗੜੇ ਹਾਲਾਤਾਂ ਵਿਚ ਸੀਐੱਮ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ। ਮਾਨ ਨੇ ਕਿਹਾ ਕਿ ਪੰਜਾਬ ਦੇ ਡੈਮ ਪੂਰੀ ਤਰ੍ਹਾਂ ਸੁਰੱਖਿਅਤ ਹਨ। ਨਾਲ ਹੀ ਉਹ ਖਤਰੇ ਦੇ ਨਿਸ਼ਾਨ ਤੋਂ ਕਾਫੀ ਹੇਠਾਂ ਹਨ। ਉਮੀਦ ਹੈ ਕਿ ਅੱਜ ਸ਼ਾਮ ਤੱਕ ਹਾਲਾਤ ਸੁਧਰ ਜਾਣਗੇ। ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਉਨ੍ਹਾਂ ਨਾਲ ਖੜ੍ਹੀ ਹੈ। ਕਿਸੇ ਵੀ ਤਰ੍ਹਾਂ ਦੇ ਨੁਕਸਾਨ ਦੀ ਪੂਰਤੀ ਲਈ ਸਰਕਾਰ ਮਦਦ ਕਰੇਗੀ।
ਸੀਐੱਮ ਨੇ ਕਿਹਾ ਕਿ ਪਾਣੀ ਦੀ ਸਥਿਤੀ ਨੂੰ ਲੈ ਕੇ ਹਰ ਤਰ੍ਹਾਂ ਦਾ ਅਪਡੇਟ ਲਿਆ ਜਾ ਰਿਹਾ ਹੈ। ਇਸੇ ਹਿਸਾਬ ਨਾਲ ਪੂਰੀ ਰਣਨੀਤੀ ਬਣਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਕਿਸੇ ਤਰ੍ਹਾਂ ਦੀ ਚਿੰਤਾ ਨਾ ਕਰਨ। ਵੱਖ-ਵੱਖ ਜ਼ਿਲ੍ਹਿਆਂ ਵਿਚ ਵਿਧਾਇਕ, ਮੰਤਰੀ ਤੇ ਸਾਂਸਦਾਂ ਨੇ ਮੋਰਚਾ ਸੰਭਾਲਿਆ ਹੋਇਆ ਹੈ। ਉਹ ਲੋਕਾਂ ਨੂੰ ਹੜ੍ਹ ਤੋਂ ਕੱਢਣ ਵਿਚ ਮਦਦ ਕਰ ਰਹੇ ਹਨ। ਨਾਲ ਹੀ ਉਨ੍ਹਾਂ ਨੂੰ ਖਾਣੇ ਤੋਂ ਲੈ ਕੇ ਹੋਰ ਸਮੱਗਰੀ ਮੁਹੱਈਆ ਕਰਵਾ ਰਹੇ ਹਨ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ 450 ਲੋਕਾਂ ਦਾ ਰੈਸਕਿਊ: 6/8 ਗੋਰਖਾ ਰਾਈਫਲਜ਼ ਦੇ ਜਵਾਨਾਂ ਨੇ ਬਚਾਇਆ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਪਹਿਲਾਂ ਸਿਹਤ ਵਿਭਾਗ ਵੱਲੋਂ ਉਨ੍ਹਾਂ ਸਾਰੇ ਜ਼ਿਲ੍ਹਿਆਂ ਵਿਚ ਮੈਡੀਕਲ ਕੈਂਪ ਲਗਾਏ ਗਏ ਹਨ ਜਿਥੇ ਪਾਣੀ ਭਰਨ ਤੇ ਹੜ੍ਹ ਦੀ ਦਿੱਕਤ ਆਈ ਸੀ। ਲੋਕਾਂ ਦਾ ਚੈਕਅੱਪ ਕੀਤਾ ਜਾ ਰਿਹਾ ਹੈ। ਓਆਰਐੱਸ ਤੇ ਦਵਾਈ ਲੋਕਾਂ ਨੂੰ ਫ੍ਰੀ ਵਿਚ ਵੰਡੀ ਜਾ ਰਹੀ ਹੈ। ਸਿਹਤ ਵਿਭਾਗ ਦਾ ਦਾਅਵਾ ਹੈ ਕਿ ਸਥਿਤੀ ਕੰਟਰੋਲ ਵਿਚ ਹੈ। ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕਿਸੇ ਤਰ੍ਹਾਂ ਦੀ ਮੈਡੀਕਲ ਸਹਾਇਤਾ ਲਈ ਹੈਲਪਲਾਈਨ ਨੰਬਰ 104 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: