ਲੁਧਿਆਣਾ ਵਿੱਚ ਅੱਜ ਵੂਮੈਨ ਸੈੱਲ ਵੱਲੋਂ ਇਕ ਵਿਸ਼ੇਸ਼ ਕੈਂਪ ਲਗਾ ਕੇ ਘਰੇਲੂ ਕਲੇਸ਼ ਦੇ ਕਈ ਮਾਮਲਿਆਂ ਦਾ ਨਿਬੇੜਾ ਕੀਤਾ ਗਿਆ ਅਤੇ ਜਿਨ੍ਹਾਂ ਮਾਮਲਿਆਂ ਦੇ ਵਿੱਚ ਨਿਬੇੜਾ ਨਹੀਂ ਹੋ ਰਿਹਾ ਸੀ, ਉਨ੍ਹਾਂ ਨੂੰ ਲੈ ਕੇ ਐਫ ਆਈ ਆਰ ਦਰਜ ਕੀਤੀ ਗਈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਡਾਕਟਰਾਂ ਨੇ ਕੀਤਾ ਪੰਜਾਬ ਸਰਕਾਰ ਦਾ ਪਿੱਟ ਸਿਆਪਾ, ਹੜਤਾਲ ਨੇ ਮਰੀਜ਼ਾਂ ਨੂੰ ਕੀਤਾ ਬੇਹਾਲ
ਇਸ ਦੌਰਾਨ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਣੇ ਲੁਧਿਆਣਾ ਦੀ ਸੀਨੀਅਰ ਪੁਲੀਸ ਅਫਸਰ ਮੌਕੇ ‘ਤੇ ਮੌਜੂਦ ਰਹੇ ਅਤੇ ਲਗਾਤਾਰ ਵੱਧ ਰਹੇ ਅਜਿਹੇ ਮਾਮਲਿਆਂ ਦੇ ਨਿਪਟਾਰੇ ਸਬੰਧੀ ਕੈਂਪ ਲਾ ਕੇ ਦੋਵਾਂ ਧਿਰਾਂ ਨੂੰ ਸਮਝਾਇਆ ਗਿਆ ਅਤੇ ਉਨ੍ਹਾਂ ਦੀ ਵਿਸ਼ੇਸ਼ ਤੌਰ ਤੇ ਕੌਂਸਲਿੰਗ ਵੀ ਕਰਵਾਈ ਗਈ।
ਇਸ ਮੌਕੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਕਿਹਾ ਕਿ ਘਰੇਲੂ ਕਲੇਸ਼ ਦੇ ਮਾਮਲਿਆਂ ਨੂੰ ਲੈ ਕੇ ਅਜਿਹੇ ਵਿਸ਼ੇਸ਼ ਕੈਂਪ ਲਗਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਵੱਡੀ ਤਾਦਾਦ ਵਿੱਚ ਜੋੜੇ ਆਏ ਨੇ ਜਿਨ੍ਹਾਂ ਦੇ ਮਸਲੇ ਹੱਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਕੌਂਸਲਿੰਗ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ।
ਜਿਸ ਵਿੱਚ ਆਮ ਲੋਕਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਜੋ ਇਨ੍ਹਾਂ ਲੋਕਾਂ ਦੇ ਸਮਝੌਤੇ ਕਰਵਾਉਂਦੇ ਨੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਸਾਰਿਆਂ ਨੂੰ ਹੀ ਅਪੀਲ ਕਰਦੇ ਨੇ ਕਿ ਮਿਲਜੁਲ ਕੇ ਰਹਿਣ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਦੌਰਾਨ ਵੀ ਅਜਿਹੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ ਕਿਉਂਕਿ ਪਰਿਵਾਰ ਘਰ ਵਿੱਚ ਰਹਿੰਦਾ ਸੀ ਤਾਂ ਮਨ ਮੁਟਾਓ ਵਧਦਾ ਸੀ ।
ਉੱਧਰ ਦੂਜੇ ਪਾਸੇ ਜਿਨ੍ਹਾਂ ਧਿਰਾਂ ਵਿੱਚ ਸਮਝੌਤਾ ਹੋਇਆ ਉਨ੍ਹਾਂ ਨੇ ਸਾਡੇ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਆਪਸ ਵਿੱਚ ਮਿਲ ਜੁਲ ਕੇ ਰਹਿਣਾ ਚਾਹੀਦਾ ਹੈ। ਅਜਿਹਾ ਹੀ ਇਕ ਜੋੜਾ ਜਿਨ੍ਹਾਂ ਨੇ ਪੁਲਿਸ ਦਾ ਧੰਨਵਾਦ ਕੀਤਾ। ਇਨ੍ਹਾਂ ਜੋੜਿਆਂ ਦੀ ਕੌਂਸਲਿੰਗ ਕਰ ਰਹੇ ਸਮਾਜ ਸੇਵੀ ਪ੍ਰਦੀਪ ਢੱਲ ਨੇ ਕਿਹਾ ਕਿ ਇਹ ਇਕ ਚੰਗਾ ਉਪਰਾਲਾ ਹੈ। ਉਥੇ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਨ੍ਹਾਂ ਨੂੰ ਕਾਨੂੰਨ ਦਾ ਡਰ ਨਹੀਂ ਉਨ੍ਹਾਂ ਦੇ ਖ਼ਿਲਾਫ਼ ਐੱਫਆਈਆਰ ਵੀ ਦਰਜ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਤਾਜਪੋਸ਼ੀ ਨੇ ਖੂੰਜੇ ਲਾ’ਤੀ ਕਿਸਾਨਾਂ ਦੀ ਪੁਕਾਰ : ਭਗਵੰਤ ਮਾਨ