ਕੇਂਦਰ ਵੱਲੋਂ ਪੰਜਾਬ ਤੇ ਹਰਿਆਣਾ ਵਿਚ ਝੋਨੇ ਦੀ ਖਰੀਦ ਵਿਚ ਕੀਤੀ ਗਈ ਦੇਰੀ ਦਾ ਮੁੱਦਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨ ਵਰਗ ਬਹੁਤ ਚਿੰਤਤ ਹੈ। ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਗੱਲਬਾਤ ਕੀਤੀ ਪਰ ਮਸਲੇ ਦਾ ਕੋਈ ਹੱਲ ਅਜੇ ਤਕ ਨਹੀਂ ਹੋਇਆ ਜਿਸ ਤੋਂ ਕਿਸਾਨਾਂ ਵਿਚ ਨਾਰਾਜ਼ਗੀ ਹੈ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੋਸ ਵਜੋਂ ਅੱਜ ਕਾਂਗਰਸੀ ਤੇ ਭਾਜਪਾ ਵਿਧਾਇਕਾਂ ਦੇ ਘਰ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ ਹੈ।
ਇਨ੍ਹਾਂ ਸਭ ਦੇ ਦਰਮਿਆਨ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਵਿਚ ਹੁਣ ਦੂਜੇ ਸੂਬਿਆਂ ਤੋਂ ਆ ਕੇ ਝੋਨਾ ਨਹੀਂ ਵਿਕੇਗਾ ਤੇ ਅਜਿਹਾ ਹੋਇਆ ਤਾਂ ਇਸ ਲਈ ਜ਼ਿਲ੍ਹੇ ਦਾ ਐੱਸ. ਐੱਸ. ਪੀ. ਹੀ ਜ਼ਿੰਮੇਵਾਰ ਹੋਵੇਗਾ। ਡਿਪਟੀ ਸੀ. ਐੱਮ. ਸੁਖਜਿੰਦਰ ਸਿੰਘ ਰੰਧਾਵਾ ਤੇ ਭਾਰਤ ਭੂਸ਼ਣ ਆਸ਼ੂ ਖੁਰਾਕ ਮੰਤਰੀ ਖੁਦ ਚੈਕਿੰਗ ਕਰਨਗੇ।
Sabudana Omelette Recipe | ਨਰਾਤਿਆਂ ਦੀ ਸਪੈਸ਼ਲ ਰੈਸਿਪੀ
ਦੱਸ ਦੇਈਏ ਕਿ ਚੰਨੀ ਨਾਲ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮੋਦੀ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਮੋਦੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ‘ਤੇ ਵਿਰੋਧੀ ਧਿਰ ਸਿਆਸਤ ਕਰ ਰਹੀ ਹੈ। ਸਿਆਸੀ ਫਾਇਦੇ ਲੈਣ ਲਈ ਵਿਰੋਧੀ ਧਿਰ ਵੱਲੋਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਦਕਿ ਉਹ ਖੁਦ ਵੀ ਅਜਿਹੇ ਕਾਨੂੰਨ ਲਿਆਉਣ ਦੀ ਵਕਾਲਤ ਕਰ ਚੁੱਕੇ ਹਨ ਤੇ ਜੇ ਹੁਣ ਲਾਗੂ ਕੀਤੇ ਗਏ ਤਾਂ ਵਿਰੋਧੀਆਂ ਨੇ ਹੁਣ ਯੂ-ਟਰਨ ਲੈ ਲਿਆ ਹੈ।