ਇਸਲਾਮਾਬਾਦ : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਪਾਕਿਸਤਾਨ ਵਿਚ ਇਕ ਵਾਰ ਫਿਰ ਤਾਰੀਫਾਂ ਹੋ ਰਹੀਆਂ ਹਨ। ਇਮਰਾਨ ਖਾਨ ਸਰਕਾਰ ਨੇ ਇਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਦੀ ਤਾਰੀਫ ਕੀਤੀ ਹੈ। ਕਰਤਾਰਪੁਰ ਸਾਹਿਬ ਲਾਂਘਾ ਮੁੜ ਸਿੱਖ ਸ਼ਰਧਾਲੂਆਂ ਲਈ ਖੋਲ੍ਹਣ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਇੱਕ ਵਾਰ ਫਿਰ ਪਾਕਿਸਤਾਨ ਵਿੱਚ ਛਾ ਗਏ ਹਨ।
ਇਮਰਾਨ ਖਾਨ ਦੀ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਦੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਹੈ। ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹਵਾਲਾ ਵੈੱਬਸਾਈਟ kartarpurcorridor.com ‘ਤੇ ਦਿੱਤਾ ਗਿਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਕਰਤਾਰਪੁਰ ਲਾਂਘੇ ਦਾ ਵਿਚਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਧੂ ਨਾਲ ਸਾਂਝਾ ਕੀਤਾ ਸੀ।
ਤੁਹਾਨੂੰ ਦੱਸ ਦੇਈਏ ਕਿ ਇਮਰਾਨ ਖਾਨ ਅਤੇ ਸਿੱਧੂ ਦਾ ਰਿਸ਼ਤਾ 2018 ਵਿੱਚ ਉਸ ਸਮੇਂ ਸੁਰਖੀਆਂ ਵਿੱਚ ਆਇਆ ਸੀ ਜਦੋਂ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਇਸਲਾਮਾਬਾਦ ਗਏ ਸਨ।
ਦੂਜੇ ਪਾਸੇ ਪਾਕਿਸਤਾਨ ਦੀ ਇਹ ਤਾਰੀਫ ਉਸ ਵੇਲੇ ਆਈ ਹੈ, ਜਦੋਂ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦਾਅਵਾ ਕੀਤਾ ਹੈ ਕਿ ਲਾਂਘਾ ਖੋਲ੍ਹਣ ਦੀ ਪਹਿਲਕਦਮੀ ਕੇਂਦਰ ਦੀ ਭਾਜਪਾ ਸਰਕਾਰ ਨੇ 2014 ਵਿਚ ਸੱਤਾ ਵਿਚ ਆਉਣ ਤੋਂ ਤੁਰੰਤ ਬਾਅਦ ਸ਼ੁਰੂ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਪਾਕਿਸਤਾਨ ਤੋਂ kartarpurcorridor.com ‘ਤੇ ਸਿੱਧੂ ਦੀ ਤਾਰੀਫ ਕਰਦੇ ਹੋਏ ਲਿਖਿਆ ਗਿਆ ਹੈ ਕਿ, ”ਇਹ ਵਿਚਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ‘ਸਹੁੰ ਚੁੱਕ ਸਮਾਗਮ’ ‘ਚ ਸ਼ਾਮਲ ਹੋਏ ਭਾਰਤ ਦੇ ਚੋਟੀ ਦੇ ਸਿੱਖ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨਾਲ ਸਾਂਝੇ ਕੀਤੇ ਗਏ ਸਨ। ਤੁਹਾਨੂੰ ਦੱਸ ਦੇਈਏ ਕਿ 26 ਨਵੰਬਰ, 2018 ਨੂੰ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਭਾਰਤ ਵਾਲੇ ਪਾਸੇ ਲਾਂਘੇ ਦਾ ਨੀਂਹ ਪੱਥਰ ਰੱਖਿਆ ਸੀ। 28 ਨਵੰਬਰ 2018 ਨੂੰ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਨਵਜੋਤ ਸਿੰਘ ਸਿੱਧੂ ਨੇ ਕਰਤਾਰਪੁਰ ਕਾਰੀਡੋਰ ਦੇ ਗ੍ਰਾਊਂਡ ਬ੍ਰੇਕਿੰਗ ਸਮਾਰੋਹ ਵਿੱਚ ਹਿੱਸਾ ਲਿਆ ਸੀ।
ਇਹ ਵੀ ਪੜ੍ਹੋ : BJP ਦਾ ਧਮਾਕਾ, ਚੋਣਾਂ ‘ਚ ਸੱਤਾ ਵਿਰੋਧੀ ਲਹਿਰ ਵਿਚਾਲੇ ਇਸ ਵੱਡੇ ਜ਼ਿਲ੍ਹੇ ਦੇ ਹੋ ਸਕਦੇ ਨੇ ਕਈ ਹਿੱਸੇ!
ਵੈੱਬਸਾਈਟ ਨੇ ‘ਕਰਤਾਰਪੁਰ ਸਾਹਿਬ ਕਾਰੀਡੋਰ: ਇੰਟਰਫੇਥ ਹਾਰਮੋਨੀ ਇਨ ਪਾਕਿਸਤਾਨ’ ਸਿਰਲੇਖ ਵਾਲੇ ਇੱਕ ਲੇਖ ਵਿੱਚ ਲਿਖਿਆ ਹੈ ਕਿ ਇਹ ਕਦਮ ਇਮਰਾਨ ਖ਼ਾਨ, ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਦੀਆਂ ਕੋਸ਼ਿਸ਼ਾਂ ਦਾ ਨਤੀਜਾ ਮੰਨਿਆ ਜਾ ਰਿਹਾ ਹੈ। ਸਿੱਖਾਂ ਅਤੇ ਮੁਸਲਮਾਨਾਂ ਦਾ ਮੰਨਣਾ ਹੈ ਕਿ ਇਨ੍ਹਾਂ ਤਿੰਨਾਂ ਲੀਡਰਾਂ ਨੇ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਨੂੰ ਇੱਕ ਸਹੂਲਤਾਂ ਭਰਿਆ ਮਾਹੌਲ ਬਣਾ ਕੇ ਸਹੀ ਅਰਥਾਂ ਵਿੱਚ ਮਾਣ ਦਿੱਤਾ ਹੈ ਜਿਸ ਨਾਲ ਸਿੱਖਾਂ, ਹਿੰਦੂਆਂ, ਮੁਸਲਮਾਨਾਂ ਨੂੰ ਕਰਤਾਰਪੁਰ ਸਾਹਿਬ ਦੀ ਵੀਜ਼ਾ-ਮੁਕਤ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।