ਲੁਧਿਆਣਾ ਵਾਸੀਆਂ ਨੂੰ ਅੱਜ ਸਾਹਨੇਵਾਲ ਤੋਂ ਹਵਾਈ ਅੱਡੇ ਦੀ ਸੌਗਾਤ ਮਿਲ ਰਹੀ ਹੈ, ਇਸ ਦੇ ਨਾਲ ਹੀ ਮੁੱਖ ਮੰਤਰੀ ਲੁਧਿਆਣੇ ਦੇ ਲੋਕਾਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਸੀ.ਐੱਮ. ਮਾਨ ਨੇ ਟਵੀਟ ਕਰਕੇ ਕਿਹਾ ਕਿ ਲੁਧਿਆਣਾ ਵਾਸੀਆਂ ਨੂੰ ਅਤਿ ਆਧੁਨਿਕ ਟਰਮੀਨਲ ਵਾਲਾ ਹਲਵਾਰਾ ਹਵਾਈ ਅੱਡਾ ਵੀ ਸਮਰਿਪਤ ਕਰ ਦਿੱਤਾ ਜਾਏਗਾਯ
ਸੀ.ਐੱਮ. ਮਾਨ ਨੇ ਕਿਹਾ ਕਿ ਅੱਜ ਲੁਧਿਆਣਾ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਜਾ ਰਹੀ ਹੈ। ਲੁਧਿਆਣਾ ਦੇ ਸਾਹਨੇਵਾਲ ਹਵਾਈ ਅੱਡੇ ਤੋਂ ਦਿੱਲੀ-NCR ਲਈ ਫਲਾਈਟ ਮੁੜ ਸ਼ੁਰੂ ਹੋ ਰਹੀ ਹੈ। ਅੱਜ ਸਾਹਨੇਵਾਲ ਹਵਾਈ ਅੱਡੇ ਤੋਂ ਹਿੰਡਨ (ਗਾਜ਼ੀਆਬਾਦ) ਲਈ ਫਲਾਈਟ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਜਾਵੇਗਾ। ਸਾਹਨੇਵਾਲ ਤੋਂ ਕੋਰੋਨਾ ਕਾਲ ‘ਚ ਉਡਾਣਾਂ ਬੰਦ ਹੋ ਗਈਆਂ ਸੀ ਜੋ ਮੁੜ ਸ਼ੁਰੂ ਹੋ ਰਹੀਆਂ ਨੇ।
ਦੱਸ ਦੇਈਏ ਕਿ ਹਿੰਡਨ ਡੋਮੇਸਟਿਕ ਏਅਰਪੋਰਟ ਤੋਂ ਪਹਿਲੀ ਫਲਾਈਟ ਸਵੇਰੇ 10.50 ਵਜੇ ਸਾਹਨੇਵਾਲ ਏਅਰਪੋਰਟ ਪਹੁੰਚੇਗੀ, ਜਦੋਂਕਿ ਟੇਕ ਆਫ ਫਲਾਈਟ ਸਵੇਰੇ 11.10 ਵਜੇ ਹੈ, ਜੋ 12.25 ਵਜੇ ਹਿੰਡਨ ਪਹੁੰਚੇਗੀ। ਹਵਾਈ ਅੱਡੇ ਨੂੰ ਚਾਲੂ ਕਰਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਦੱਸਿਆ ਕਿ ਉਕਤ ਫਲਾਈਟ ਦਾ ਇਕ ਤਰਫਾ ਕਿਰਾਇਆ 3148 ਰੁਪਏ ਹੋਵੇਗਾ, ਜੋ ਕਿ ਦਿੱਲੀ-ਲੁਧਿਆਣਾ ਫਲਾਈਟ ਲਈ ਵਾਜਬ ਹੈ। ਐਮਪੀ ਅਰੋੜਾ ਖੁਦ ਹਿੰਡਨ ਤੋਂ ਲੁਧਿਆਣਾ ਲਈ ਰਵਾਨਾ ਹੋਣਗੇ। ਸਾਹਨੇਵਾਲ ਲਈ ਇਸ ਉਦਘਾਟਨੀ ਉਡਾਣ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਰਾਜ ਮੰਤਰੀ (ਸੇਵਾਮੁਕਤ) ਜਨਰਲ ਵੀ.ਕੇ.ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਇਹ ਵੀ ਪੜ੍ਹੋ : US ‘ਚ ਅਸਲ ‘ਹੀਰੋ’ ਦਾ ਸਨਮਾਨ! ਮਰਹੂਮ ਭਾਰਤੀ ਮੂਲ ਦੇ ਪੁਲਿਸ ਜਵਾਨ ਦੇ ਨਾਂ ‘ਤੇ ਰੱਖਿਆ ਗਿਆ ਹਾਈਵੇ ਦਾ ਨਾਂ
ਸੰਸਦ ਮੈਂਬਰ ਅਰੋੜਾ ਨੇ ਸਾਹਨੇਵਾਲ ਹਵਾਈ ਅੱਡੇ ਦੇ ਮੁੜ ਚਾਲੂ ਹੋਣ ਦੇ ਮੁੱਦੇ ਨੂੰ ਪੰਜਾਬ ਲਈ ਵੱਡੀ ਪ੍ਰਾਪਤੀ ਦੱਸਿਆ ਹੈ। ਉਹ ਇਸ ਲਈ ਕਾਫੀ ਸਮੇਂ ਤੋਂ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਨੇ 16 ਅਗਸਤ ਨੂੰ ਉਡਾਨ ਸਕੀਮ ਤਹਿਤ ਸਾਹਨੇਵਾਲ ਹਵਾਈ ਅੱਡੇ ਲਈ ਉਡਾਣਾਂ ਸ਼ੁਰੂ ਕਰਨ ਬਾਰੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ (ਐਮਓਸੀਏ) ਦੇ ਸਕੱਤਰ ਰਾਜੀਵ ਬਾਂਸਲ ਨੂੰ ਪੱਤਰ ਲਿਖਿਆ ਸੀ।
ਐਮਪੀ ਅਰੋੜਾ ਨੇ ਦੱਸਿਆ ਕਿ ਇਹ ਫਲਾਈਟ ਸੋਮਵਾਰ ਤੋਂ ਸ਼ੁੱਕਰਵਾਰ ਤੱਕ 5 ਦਿਨਾਂ ਲਈ ਉਡਾਣ ਭਰੇਗੀ। ਅਕਤੂਬਰ ਦੇ ਅੰਤ ਤੋਂ ਪੂਰੇ ਹਫ਼ਤੇ ਲਈ ਉਡਾਣਾਂ ਸ਼ੁਰੂ ਹੋ ਜਾਣਗੀਆਂ। 10 ਸਤੰਬਰ 2023 ਤੋਂ ਹਿੰਡਨ ਨੂੰ ਵੀ ਬਠਿੰਡਾ ਨਾਲ ਜੋੜ ਦਿੱਤਾ ਜਾਵੇਗਾ। ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਦਾ ਕੰਮ ਜਲਦੀ ਹੀ ਪੂਰਾ ਹੋਣ ਜਾ ਰਿਹਾ ਹੈ, ਜਿਸ ਤੋਂ ਬਾਅਦ ਉੱਥੋਂ ਵੀ ਫਲਾਈਟ ਸੁਵਿਧਾ ਸ਼ੁਰੂ ਹੋ ਜਾਵੇਗੀ।
ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…