ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਕਾਰਜਕਾਰਨੀ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਧਾਮੀ ਨਾਲ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਜਾਵੇਗਾ। ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਵੱਲੋਂ SGPC ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਜਲਦੀ ਹੀ ਕੁਝ ਦਿਨਾਂ ਵਿੱਚ ਮੀਟਿੰਗ ਸੱਦੀ ਜਾਵੇਗੀ।
ਇਸ ਮੌਕੇ ਕਮੇਟੀ ਨੇ ਕਿਹਾ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਹਰਜਿੰਦਰ ਸਿੰਘ ਧਾਮੀ ਦਾ ਨਹੀਂ ਸਗੋਂ ਪੂਰੀ ਕਮੇਟੀ ਦਾ ਸੀ। ਉਨ੍ਹਾਂ ਕਿਹਾ ਕਿ ਹੁਣ ਕਮੇਟੀ ਦਾ 5 ਮੈਂਬਰੀ ਵਫ਼ਦ ਹਰਜਿੰਦਰ ਸਿੰਘ ਧਾਮੀ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਐਕਟ 1925 ਦਾ ਹਵਾਲਾ ਦਿੰਦਿਆਂ ਕਿਹਾ ਕਿ ਜਥੇਬੰਦੀ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲੈ ਸਕਦੀ ਹੈ। ਇਸ ਐਕਟ ਸਬੰਧੀ ਉਹ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣਗੇ।
ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਨੇ 17 ਫਰਵਰੀ ਨੂੰ SGPC ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ SGPC ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਫਿਲਹਾਲ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਵੱਲੋਂ SGPC ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : 9ਵੀਂ ਤੋਂ ਬੱਚੇ ਪੜ੍ਹਣਗੇ ਨਵਾਂ ਵਿਸ਼ਾ-ਬੇਸਿਕ ਲਾਈਫ ਸਪੋਰਟਸ ਸੰਤ ਸੀਚੇਵਾਲ ਨੇ ਚੁੱਕਿਆ ਸੀ ਸਦਨ ‘ਚ ਮੁੱਦਾ
ਧਾਮੀ ਨੇ ਅਸਤੀਫਾ ਦੇਣ ਸਮੇਂ ਕਿਹਾ ਸੀ ਕਿ ਜਿਸ ਦਿਨ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ ਸੀ, ਉਸ ਦਿਨ 14 ਕਾਰਜਕਾਰਨੀ ਮੈਂਬਰ ਇਕੱਠੇ ਸਨ ਅਤੇ ਡੇਢ ਘੰਟਾ ਗੱਲਬਾਤ ਹੋਈ ਸੀ। ਸਾਰਿਆਂ ਨੂੰ ਬੋਲਣ ਲਈ ਡੇਢ ਘੰਟਾ ਦਿੱਤਾ ਗਿਆ। ਤਾਂ ਕਿ ਕਿਸੇ ਦਾ ਵਿਚਾਰ ਨਾ ਜਾਏ, ਪਰ ਪ੍ਰਧਾਨ ਮੁੱਖ ਹੁੰਦਾ ਹੈ। ਇਸ ਲਈ ਨੈਤਿਕ ਤੌਰ ‘ਤੇ ਮੈਂ ਇਸ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਗੁਰੂ ਸਾਹਿਬ ਕਿਰਪਾ ਕਰਨ।
ਵੀਡੀਓ ਲਈ ਕਲਿੱਕ ਕਰੋ -:
