ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ, ਜਿਸ ਕਾਰਨ ਇੱਕ ਵਾਰ ਫੇਰ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਇੱਕ ਪਾਸੇ ਜਿਥੇ ਠੰਢੀਆਂ ਹਵਾਵਾਂ ਚੱਲਣ ਲੱਗ ਪਈਆਂ ਹਨ, ਜਿਸ ਕਾਰਨ ਪਾਰੇ ਵਿੱਚ ਗਿਰਾਵਟ ਆਉਣ ਦੇ ਆਸਾਰ ਹਨ, ਉਥੇ ਹੀ ਅੱਜ ਬੱਦਲ ਛਆਉਣ ਤੇ ਹਲਕੀ ਬਾਰਿਸ਼ ਕਾਰਨ ਮੌਸਮ ਸੁਹਾਵਣਾ ਹੋ ਗਿਆ।
ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਪਹਿਲਾਂ ਹੀ 10 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੋਇਆ ਹੈ, ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐੱਸ.ਏ.ਐੱਸ. ਨਗਰ ਅਤੇ ਫਤਿਹਗੜ੍ਹ ਸਾਹਿਬ ਵਿੱਚ 16 ਮਾਰਚ ਤੱਕ ਭਾਰੀ ਮੀਂਹ ਪਵੇਗਾ। ਇਸ ਤੋਂ ਇਲਾਵਾ 13-14 ਮਾਰਚ ਨੂੰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਤੂਫ਼ਾਨ ਦਾ ਯੈਲੋ ਅਲਰਟ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ‘ਚ ਸੇਵਦਾਰ ‘ਤੇ ਹ.ਮ/ਲਾ, ਸੰਗਤਾਂ ਨੇ ਨਾਲ ਮਿਲ ਕੀਤਾ ਕਾਬੂ, ਪਰਚਾ ਦਰਜ
ਮੌਸਮ ਵਿਭਾਗ ਮੁਤਾਬਕ ਸ਼ੁੱਕਰਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.1 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਸੀ। ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ, ਜਿਸ ਕਾਰਨ ਮੌਸਮ ‘ਚ ਇਹ ਬਦਲਾਅ ਦੇਖਣ ਨੂੰ ਮਿਲਿਆ। ਹਾਲਾਂਕਿ, ਰਾਜ ਵਿੱਚ ਇਹ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਦੋ ਦਿਨਾਂ ਵਿੱਚ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਪਰ 16 ਮਾਰਚ ਤੋਂ ਬਾਅਦ ਇਕ ਵਾਰ ਫਿਰ ਪਾਰਾ ਵਧੇਗਾ, ਜਿਸ ਤੋਂ ਬਾਅਦ ਗਰਮੀ ਵਧੇਗੀ।
ਵੀਡੀਓ ਲਈ ਕਲਿੱਕ ਕਰੋ -:
