ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ, ਦੋਵੇਂ ਦੇਸ਼ਾਂ ਵੱਲੋਂ ਇੱਕ-ਦੂਜੇ ‘ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਵਧਦੇ ਤਣਾਅ ਵਿਚਾਲੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਟੈਕਸੇਸ਼ਨ ਵਿਭਾਗ ਦੀਆਂ ਛੁੱਟੀਆਂ ਕੈਂਸਲ ਕਰ ਦਿੱਤੀਆਂ ਹਨ ਇਸ ਦੇ ਨਾਲ ਹੀ ਸਰਕਾਰ ਨੇ ਸਰਵ ਪਾਰਟੀ ਮੀਟਿੰਗ ਸੱਦੀ ਹੈ।
ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਸਰਕਾਰ ਨੇ ਹੁਕਮ ਦਿੱਤਾ ਹੈ ਕਿ ਅਗਲੇ ਨੋਟਿਸ ਤੱਕ ਕਿਸੇ ਵੀ ਅਧਿਕਾਰੀ ਨੂੰ ਛੁੱਟੀ ਲੈਣ ਦੀ ਇਜਾਜ਼ਤ ਨਹੀਂ ਹੋਵੇਗੀ। ਪਹਿਲਾਂ ਮਨਜ਼ੂਰ ਕੀਤੀਆਂ ਸਾਰੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਨਾਜ਼ੁਕ ਸਮੇਂ ਦੌਰਾਨ ਵਿਭਾਗ ਦੀ ਪੂਰੀ ਤਿਆਰੀ ਅਤੇ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਦੇ ਨਾਲ ਹੀ ਮੌਜੂਦਾ ਹਾਲਾਤਾਂ ‘ਤੇ ਚਰਚਾ ਕਰਨ ਅਤੇ ਅੱਗੇ ਵਧਣ ਦਾ ਰਸਤਾ ਤਿਆਰ ਕਰਨ ਲਈ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ। ਸਰਬ ਪਾਰਟੀ ਮੀਟਿੰਗ ਪੰਜਾਬ ਰਾਜ ਭਵਨ ਵਿਖੇ ਹੋਵੇਗੀ ਅਤੇ ਅੱਜ ਸ਼ਾਮ 4:30 ਵਜੇ ਹੋਣ ਵਾਲੀ ਹੈ।
ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਦੇ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ, ਜਿਸ ਦਾ ਉਦੇਸ਼ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਅਤੇ ਰਾਜ ਵਿੱਚ ਚੱਲ ਰਹੀ ਸਥਿਤੀ ਨਾਲ ਨਜਿੱਠਣ ਲਈ ਸਹਿਮਤੀ ਬਣਾਉਣਾ ਹੈ।
ਵੀਡੀਓ ਲਈ ਕਲਿੱਕ ਕਰੋ -:
























