ਪੰਜਾਬ ਵਿਚ ਮੌਸਮ ਨੇ ਕਰਵਟ ਬਦਲ ਲਈ ਹੈ। ਮੀਂਹ ਪੈਣ ਨਾਲ ਭਖਦੀ ਗਰਮੀ ਤੋਂ ਬਾਅਦ ਇਕਦਮ ਮੌਸਮ ਸੁਹਾਵਣਾ ਹੋ ਗਿਆ ਹੈ। ਬੀਤੇ ਦਿਨੀਂ ਪੰਜਾਬ ਦੇ ਮਾਝਾ, ਮਾਲਵਾ ਤੇ ਦੁਆਬੇ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਪਿਆ ਜਿਸ ਨਾਲ ਮੌਸਮ ਕਾਫੀ ਠੰਡਾ ਹੋ ਗਿਆ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਤੇ ਨਾਲ ਹੀ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਵੀ 50 ਫੀਸਦੀ ਤੱਕ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। IMD ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ ਪਟਿਆਲਾ, ਮੁਹਾਲੀ, ਸ੍ਰੀ ਫਤਹਿਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
ਜ਼ਿਕਰਯੋਗ ਹੈ ਕਿ ਰਾਤ ਦੇ ਮੀਂਹ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਵਿੱਚ ਮੀਂਹ ਨਹੀਂ ਪਿਆ ਸਗੋਂ ਪੰਜਾਬ ਦੇ ਨਾਲ ਲੱਗਦੇ ਗੁਆਢੀ ਸੂਬਿਆਂ ਹਿਮਾਚਲ ਅਤੇ ਹਰਿਆਣਾ ਵਿੱਚ ਵੀ ਮੀਂਹ ਪਿਆ ਹੈ।
ਵੀਡੀਓ ਲਈ ਕਲਿੱਕ ਕਰੋ -: