ਕੌਮਾਂਤਰੀ ਯਾਤਰੀਆਂ ਲਈ ਚੰਗੀ ਖਬਰ ਹੈ। ਸਰਕਾਰ ਨੇ ਕ੍ਰਿਸਮਸ ਤੋਂ 10 ਦਿਨ ਪਹਿਲਾਂ 15 ਦਸੰਬਰ ਤੋਂ ਉਨ੍ਹਾਂ ਦੇਸ਼ਾਂ ਲਈ ਰੈਗੂਲਰ ਅੰਤਰਰਾਸ਼ਟਰੀ ਫਲਾਈਟਾਂ ਦੀ ਇਜ਼ਾਜ਼ਤ ਦੇ ਦਿੱਤੀ ਹੈ, ਜਿਨ੍ਹਾਂ ਵਿੱਚ ਕੋਵਿਡ-19 ਦੀ ਸਥਿਤੀ ਕੰਟਰੋਲ ‘ਚ ਹੈ।
ਇਨ੍ਹਾਂ ਦੇਸ਼ਾਂ ਲਈ ਉਡਾਣਾਂ ਏਅਰ ਬਬਲ ਸਮਝੌਤੇ ਤਹਿਤ ਰਹਿਣਗੀਆਂ। ਇਹ 14 ਦੇਸ਼ ਹਨ- ਯੂਕੇ, ਫਰਾਂਸ, ਜਰਮਨੀ, ਨੀਦਰਲੈਂਡ, ਫਿਨਲੈਂਡ, ਦੱਖਣੀ ਅਫਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ, ਮਾਰੀਸ਼ਸ, ਨਿਊਜ਼ੀਲੈਂਡ, ਜ਼ਿੰਬਾਬਵੇ ਅਤੇ ਸਿੰਗਾਪੁਰ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਨੇ ਕਿਹਾ ਕਿ ਅਸੀਂ ਦਸੰਬਰ ਦੇ ਅਖੀਰ ਤੱਕ ਏਅਰ ਇੰਡੀਆ ਦੇ ਸਾਰੇ ਸੰਚਾਲਨ ਨੂੰ ਸੌਂਪਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਕੇਂਦਰ ਵੱਲੋਂ ਮਾਰਚ 2020 ਤੋਂ ਮੁਅੱਤਲ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਦੇ ਫੈਸਲੇ ਤੋਂ ਪਹਿਲਾਂ ਕੋਵਿਡ ਸਥਿਤੀ ਦਾ ਬਹੁਤ ਧਿਆਨ ਨਾਲ ਮੁਲਾਂਕਣ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੰਡਨ ਤੋਂ ਮੰਦਭਾਗੀ ਖਬਰ : ਸਿੱਖ ਅੱਲ੍ਹੜ ਮੁੰਡੇ ਨੂੰ ਉਤਾਰਿਆ ਮੌਤ ਦੇ ਘਾਟ
ਦੂਜੇ ਪਾਸੇ ਦੱਖਣੀ ਅਫਰੀਕਾ, ਹਾਂਗਕਾਂਗ ਅਤੇ ਬੋਤਸਵਾਨਾ ਵਿੱਚ ਮਿਲੇ ਕੋਵਿਡ ਦੇ ਨਵੇਂ ਰੂਪ ਨੇ ਵੀ ਸਰਕਾਰ ਦੀ ਚਿੰਤਾ ਨੂੰ ਵਧਾ ਦਿੱਤਾ ਹੈ। ਕੇਂਦਰ ਵੱਲੋਂ ਸੂਬਿਆਂ ਨੂੰ ਇਨ੍ਹਾਂ ਥਾਵਾਂ ਤੋਂ ਆਉਣ ਵਾਲੇ ਲੋਕਾਂ ਦੀ ਲਾਜ਼ਮੀ ਤੌਰ ‘ਤੇ ਸਕ੍ਰੀਨਿੰਗ ਤੇ ਟੈਸਟਿੰਗ ਕਰਨ ਲਈ ਕਿਹਾ ਗਿਆ ਹੈ। ਕੁਝ ਦੇਸ਼ਾਂ ਨੇ ਤਾਂ ਦੱਖਣੀ ਅਫਰੀਕਾ ਲਈ ਉਡਾਣਾਂ ਰੋਕਣੀਆਂ ਸ਼ੁਰੂ ਕਰ ਦਿੱਤੀਆਂ ਹਨ।