ਇਲਾਹਾਬਾਦ ਹਾਈ ਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੀ ਇਕ ਵਿਆਹੁਤਾ ਔਰਤ ਦੀ ਪਟੀਸ਼ਨ ਨੂੰ ਖਾਰਿਜ ਕਰਦੇ ਹੋਏ ਅਹਿਮ ਫੈਸਲਾ ਸੁਣਾਇਆ। ਅਦਾਲਤ ਨੇ ਕਿਹਾ ਕਿ ਇਕ ਵਿਆਹੁਤਾ ਔਰਤ ਆਪਣੇ ਪਤੀ ਤੋਂ ਤਲਾਕ ਲਏ ਬਿਨਾਂ ਕਿਸੇ ਹੋਰ ਨਾਲ ਲਿਵ-ਇਨ ਰਿਲੇਸ਼ਨਸ਼ਿਪ ‘ਚ ਨਹੀਂ ਰਹਿ ਸਕਦੀ। ਇਲਾਹਾਬਾਦ ਹਾਈ ਕੋਰਟ ਨੇ ਮੰਗਲਵਾਰ ਨੂੰ ਇਹ ਫੈਸਲਾ ਦਿੱਤਾ ਹੈ।
ਜਾਣਕਾਰੀ ਮੁਤਾਬਕ ਇਕ ਔਰਤ ਨੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਇਲਾਹਾਬਾਦ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਜਸਟਿਸ ਰੇਣੂ ਅਗਰਵਾਲ ਦੀ ਸਿੰਗਲ ਬੈਂਚ ਨੇ ਪੂਰੀ ਤਰ੍ਹਾਂ ਖਾਰਿਜ ਕਰ ਦਿੱਤਾ ਹੈ। ਹਾਈਕੋਰਟ ਨੇ ਆਪਣੇ ਹੁਕਮ ‘ਚ ਕਿਹਾ ਕਿ ਤਲਾਕ ਤੋਂ ਬਿਨਾਂ ਵਿਆਹੁਤਾ ਔਰਤ ਲਿਵ-ਇਨ ਰਿਲੇਸ਼ਨਸ਼ਿਪ ‘ਚ ਨਹੀਂ ਰਹਿ ਸਕਦੀ, ਅਜਿਹੇ ਰਿਸ਼ਤਿਆਂ ਨੂੰ ਮਾਨਤਾ ਦੇਣ ਨਾਲ ਅਰਾਜਕਤਾ ਵਧੇਗੀ।
ਅਦਾਲਤ ਨੇ ਕਿਹਾ ਹੈ ਕਿ ਕਾਨੂੰਨ ਦੇ ਖਿਲਾਫ ਸਬੰਧਾਂ ਨੂੰ ਅਦਾਲਤ ਦਾ ਸਮਰਥਨ ਨਹੀਂ ਮਿਲ ਸਕਦਾ। ਹਿੰਦੂ ਮੈਰਿਜ ਐਕਟ ਦੇ ਤਹਿਤ ਜੇ ਪਤੀ-ਪਤਨੀ ਜਿੰਦਾ ਹਨ ਅਤੇ ਤਲਾਕ ਨਹੀਂ ਲਿਆ, ਤਾਂ ਉਹ ਦੁਬਾਰਾ ਵਿਆਹ ਨਹੀਂ ਕਰ ਸਕਦੇ। ਅਦਾਲਤ ਨੇ ਕਿਹਾ ਕਿ ਜੇ ਪਹਿਲਾਂ ਤੋਂ ਹੀ ਵਿਆਹੇ ਹੋਏ ਲੋਕਾਂ ਦੇ ਸਬੰਧਾਂ ਨੂੰ ਅਦਾਲਤ ਦਾ ਸਮਰਥਨ ਮਿਲਦਾ ਹੈ ਤਾਂ ਸਮਾਜ ਵਿੱਚ ਅਰਾਜਕਤਾ ਪੈਦਾ ਹੋਵੇਗੀ ਅਤੇ ਦੇਸ਼ ਦਾ ਸਮਾਜਿਕ ਤਾਣਾ-ਬਾਣਾ ਤਬਾਹ ਹੋ ਜਾਵੇਗਾ।
ਇਸ ਟਿੱਪਣੀ ਦੇ ਨਾਲ ਜਸਟਿਸ ਰੇਣੂ ਅਗਰਵਾਲ ਨੇ ਕਾਸਗੰਜ ਦੀ ਪੂਜਾ ਕੁਮਾਰੀ ਅਤੇ ਹੋਰਾਂ ਵੱਲੋਂ ਲਿਵ-ਇਨ ਰਿਲੇਸ਼ਨਸ਼ਿਪ ਦੀ ਸੁਰੱਖਿਆ ਦੀ ਮੰਗ ਕਰਨ ਵਾਲੀ ਪਟੀਸ਼ਨ 2,000 ਰੁਪਏ ਦਾ ਮੁਆਵਜ਼ਾ ਲਾਉਂਦੇ ਹੋਏ ਖਾਰਿਜ ਕਰ ਦਿੱਤੀ।
ਇਹ ਵੀ ਪੜ੍ਹੋ : ਕੇਂਦਰੀ ਜੇਲ੍ਹ ਗੁਰਦਾਸਪੁਰ ‘ਚ ਭਿੜੇ ਕੈਦੀ, ਛੁਡਾਉਣ ਗਏ ਪੁਲਿਸ ਮੁਲਾਜ਼ਮਾਂ ‘ਤੇ ਵੀ ਕੀਤਾ ਹਮ/ਲਾ
ਪਟੀਸ਼ਨਕਰਤਾਵਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਐਸਪੀ ਕਾਸਗੰਜ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ, ਪਰ ਜਦੋਂ ਕੋਈ ਸੁਣਵਾਈ ਨਹੀਂ ਹੋਈ ਤਾਂ ਉਨ੍ਹਾਂ ਨੇ ਸੁਰੱਖਿਆ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ। ਵਿਰੋਧੀ ਧਿਰ 2 (ਪਟੀਸ਼ਨਰ ਦੀ ਪਤਨੀ) ਦੀ ਵਕੀਲ ਅਨੀਤਾ ਕੁਮਾਰੀ ਨੇ ਆਧਾਰ ਕਾਰਡ ਪੇਸ਼ ਕੀਤਾ ਅਤੇ ਕਿਹਾ ਕਿ ਉਹ ਉਸਦੀ ਵਿਆਹੁਤਾ ਪਤਨੀ ਹੈ।
ਇਹ ਵੀ ਦੱਸਿਆ ਗਿਆ ਕਿ ਪਹਿਲੀ ਪਟੀਸ਼ਨਕਰਤਾ ਪੁਸ਼ਪੇਂਦਰ ਦੀ ਪਤਨੀ ਹੈ। ਕਿਸੇ ਵੀ ਪਟੀਸ਼ਨਰ ਦਾ ਉਸ ਦੇ ਜੀਵਨ ਸਾਥੀ ਤੋਂ ਤਲਾਕ ਨਹੀਂ ਹੋਇਆ ਹੈ। ਪਹਿਲੀ ਪਟੀਸ਼ਨਕਰਤਾ ਦੋ ਬੱਚਿਆਂ ਦੀ ਮਾਂ ਹੈ ਅਤੇ ਪਟੀਸ਼ਨਕਰਤਾ ਦੋ ਬੱਚਿਆਂ ਨਾਲ ਰਿਲੇਸ਼ਨਸ਼ਿਪ ਵਿੱਚ ਰਹਿ ਰਹੀ ਹੈ। ਅਦਾਲਤ ਨੇ ਇਸ ਨੂੰ ਕਾਨੂੰਨ ਦੇ ਵਿਰੁੱਧ ਮੰਨਿਆ ਅਤੇ ਸੁਰੱਖਿਆ ਦੇਣ ਤੋਂ ਇਨਕਾਰ ਕਰਦਿਆਂ ਪਟੀਸ਼ਨ ਨੂੰ ਰੱਦ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: